ਡੀਏਵੀ ਕਾਲਜ ਵਿਖੇ ਕੁਦਰਤੀ ਰੰਗਾਂ ਦੇ ਉਤਪਾਦਨ ਬਾਰੇ ਰਾਸ਼ਟਰੀ ਵਰਕਸ਼ਾਪ ਲੱਗੀ ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਦੇ ਰਸਾਇਣ ਵਿਗਿਆਨ ਵਿਭਾਗ ਅਤੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ 'ਵਾਤਾਵਰਣ ਸਿੱਖਿਆ ਪ੍ਰੋਗਰਾਮ' ਦੇ ਤਹਿਤ "ਕੁਦਰਤੀ/ਜੈਵਿਕ ਰੰਗਾਂ ਦੇ ਉਤਪਾਦਨ" ਵਿਸ਼ੇ 'ਤੇ ਇੱਕ ਰੋਜ਼ਾ ਰਾਸ਼ਟਰੀ ਵਰਕਸ਼ਾਪ
Publish Date: Wed, 18 Nov 2026 04:13 PM (IST)
Updated Date: Wed, 18 Nov 2026 04:15 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਦੇ ਰਸਾਇਣ ਵਿਗਿਆਨ ਵਿਭਾਗ ਅਤੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਤਹਿਤ ਕੁਦਰਤੀ/ਜੈਵਿਕ ਰੰਗਾਂ ਦੇ ਉਤਪਾਦਨ ਵਿਸ਼ੇ ਤੇ ਇੱਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਈ ਗਈ ਸੀ। ਇਸ ਸਮਾਗਮ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ 40 ਸਕੂਲਾਂ ਦੇ 70 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ। ਵਰਕਸ਼ਾਪ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਸੰਸਥਾ ਦੀਆਂ ਅਕਾਦਮਿਕ ਪ੍ਰਾਪਤੀਆਂ ਤੇ ਚਾਨਣਾ ਪਾਇਆ ਅਤੇ ਸਿੱਖਿਆ ਵਿੱਚ ਵਿਿਗਆਨਕ ਜਾਗਰੂਕਤਾ ਅਤੇ ਤਜਰਬੇ-ਆਧਾਰਿਤ ਸਿੱਖਣ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਆਪਕਾਂ ਨੂੰ ਵਾਤਾਵਰਣ-ਅਨੁਕੂਲ ਤਰੀਕੇ ਅਪਣਾਉਣ ਅਤੇ ਵਿਿਦਆਰਥੀਆਂ ਨੂੰ ਵਿਹਾਰਕ ਗਤੀਵਿਧੀਆਂ ਰਾਹੀਂ ਟਿਕਾਊ ਵਿਕਲਪਾਂ ਬਾਰੇ ਜਾਣੂ ਕਰਵਾਉਣ ਲਈ ਉਤਸ਼ਾਹਿਤ ਕੀਤਾ। ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਰਵੀ ਸ਼ਰਮਾ ਨੇ ਭਾਗੀਦਾਰਾਂ ਨੂੰ ਪ੍ਰੋਗਰਾਮ ਦੀ ਰੂਪਰੇਖਾ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਅੰਮ੍ਰਿਤਸਰ ਦੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕਪੂਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਨ੍ਹਾਂ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਵਰਕਸ਼ਾਪ ਤੋਂ ਪ੍ਰਾਪਤ ਗਿਆਨ ਦੀ ਵਰਤੋਂ ਆਪਣੇ ਵਿਿਦਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਰਨ। ਗੁਰੂਗ੍ਰਾਮ ਯੂਨੀਵਰਸਿਟੀ ਦੀ ਡਾ. ਵਿਭਾ ਚੋਪੜਾ ਨੇ ‘ਕੁਦਰਤੀ ਰੰਗਾਂ ਤੋਂ ਲੈ ਕੇ ਹਰੇ ਨਵੀਨਤਾ ਤੱਕ: ਭਾਰਤ ਦੀ ਜੈਵਿਕ ਵਿਰਾਸਤ ਦੀ ਨਵੀਂ ਕਲਪਨਾ’ ਵਿਸ਼ੇ ਤੇ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਨੇ ਕੁਦਰਤੀ ਰੰਗਾਂ ਬਾਰੇ ਭਾਰਤ ਦੇ ਅਮੀਰ ਰਵਾਇਤੀ ਗਿਆਨ ਅਤੇ ਅਜੋਕੇ ਸਮੇਂ ਵਿੱਚ ਹਰੀ ਨਵੀਨਤਾ ਅਤੇ ਟਿਕਾਊ ਵਿਕਾਸ ਲਈ ਇਸਦੀ ਸਾਰਥਕਤਾ ਤੇ ਚਾਨਣਾ ਪਾਇਆ। ਵਿਹਾਰਕ ਸਿਖਲਾਈ ਸੈਸ਼ਨ ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਵਿਕਾਸ ਗੁਪਤਾ ਅਤੇ ਡਾ. ਰੁਪਿੰਦਰ ਕੌਰ ਦੁਆਰਾ ਕਰਵਾਇਆ ਗਿਆ। ਇਸ ਸੈਸ਼ਨ ਵਿੱਚ ਗੁੜਹਲ ਦੇ ਫੁੱਲਾਂ ਵਿੱਚੋਂ ਐਂਥੋਸਾਇਨਿਨ ਤੱਤ ਕੱਢ ਕੇ ਕੁਦਰਤੀ ਪੀ ਐਚ ਸੂਚਕ ਤਿਆਰ ਕਰਨ ਤੇ ਧਿਆਨ ਕੇਂਦਰਿਤ ਕੀਤਾ ਗਿਆ। ਰਸਾਇਣ ਵਿਿਗਆਨ ਵਿਭਾਗ ਦੇ ਪ੍ਰੋਫੈਸਰ ਡਾ. ਜੇ. ਜੇ. ਮੋਹਿੰਦਰੂ ਅਤੇ ਪ੍ਰੋਫੈਸਰ ਰਘੂ ਰਾਜ ਨੇ ਚੁਕੰਦਰ, ਚਾਹ ਪੱਤੀ ਦੁਆਰਾ ਰੰਗ ਬਣਾਉਣ ਬਾਰੇ ਦੱਸਿਆ। ਪ੍ਰੋਗਰਾਮ ਦੇ ਸੰਪਾਨ ਸਾਮਰੋਹ ਵਿੱਚ ਸੋਲੀਡ ਵੈਸਟ ਮੈਨੇਜਮੈਂਟ ਐਕਸਪਰਟ ਡਾ ਯੋਗੇਸ਼ ਅਰੌੜਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਗਿਆਨਕ ਗਿਆਨ ਅਤੇ ਵਿਹਾਰਕ ਸਿੱਖਿਆ ਰਾਹੀਂ ਵਾਤਾਵਰਣ ਸਬੰਧੀ ਜਾਗਰੂਕਤਾ ਅਤੇ ਟਿਕਾਊ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਡੀਏਵੀ ਕਾਲਜ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਉਪ-ਪ੍ਰਿੰਸੀਪਲ ਡਾ. ਰਜਨੀ ਬਾਲਾ, ਡਾ. ਬੀ.ਬੀ ਯਾਦਵ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਾਲਜ ਦੇ ਫੈਕਲਟੀ ਮੈਂਬਰ ਵੀ ਮੌਜੂਦ ਸਨ।