ਸਿਆਸੀ ਹਲਚਲ : ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ, ਸ਼ਰੇਆਮ ਕਿਹਾ- 'ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਚਲੇ ਗਏ, ਪਰਗਟ ਸਿੰਘ ਤੇ ਪਾਇਲਟ ਨੇ ਨੇਕ ਇਨਸਾਨ' ਕਾਂਗਰਸ ਪਾਰਟੀ ਤੋਂ ਮੁਅੱਤਲ ਚੱਲ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵਿੱਚ 99% ਲੋਕ ਚੰਗੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਇੰਚਾਰਜ ਭੁਪੇਸ਼ ਬਘੇਲ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਹੁਣ ਚਲੇ ਗਏ ਹਨ ਅਤੇ ਪੰਜਾਬ ਪ੍ਰਧਾਨ ਪਰਗਟ ਸਿੰਘ ਤੇ ਇੰਚਾਰਜ ਸਚਿਨ ਪਾਇਲਟ ਚੰਗੇ ਬੰਦੇ ਹਨ। ਉਹਨਾਂ ਕਿਹਾ ਕਿ ਪਰਗਟ ਸਿੰਘ ਨਾਲ ਉਹਨਾਂ ਦੇ ਚੰਗੇ ਵਿਚਾਰ ਰਲਦੇ ਹਨ। ਇਸ ਬਿਆਨ ਤੋਂ ਬਾਅਦ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਇੱਕ ਵਾਰ ਮੁੜ ਤੋਂ ਚਰਚਾ
Publish Date: Wed, 21 Oct 2026 04:31 PM (IST)
Updated Date: Wed, 21 Oct 2026 04:37 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕਾਂਗਰਸ ਪਾਰਟੀ ਤੋਂ ਮੁਅੱਤਲ ਚੱਲ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵਿੱਚ 99% ਲੋਕ ਚੰਗੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਇੰਚਾਰਜ ਭੁਪੇਸ਼ ਬਘੇਲ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਹੁਣ ਚਲੇ ਗਏ ਹਨ ਅਤੇ ਪੰਜਾਬ ਪ੍ਰਧਾਨ ਪਰਗਟ ਸਿੰਘ ਤੇ ਇੰਚਾਰਜ ਸਚਿਨ ਪਾਇਲਟ ਚੰਗੇ ਬੰਦੇ ਹਨ। ਉਹਨਾਂ ਕਿਹਾ ਕਿ ਪਰਗਟ ਸਿੰਘ ਨਾਲ ਉਹਨਾਂ ਦੇ ਚੰਗੇ ਵਿਚਾਰ ਰਲਦੇ ਹਨ। ਇਸ ਬਿਆਨ ਤੋਂ ਬਾਅਦ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਇੱਕ ਵਾਰ ਮੁੜ ਤੋਂ ਚਰਚਾ ਛਿੜ ਗਈ ਹੈ।
ਦੱਸਣਯੋਗ ਹੈ ਕਿ ਕਾਂਗਰਸ ਤੋਂ ਮੁਅੱਤਲ ਹੋਣ ਤੋਂ ਬਾਅਦ ਡਾਕਟਰ ਨਵਜੋਤ ਕੌਰ ਸਿੱਧੂ ਕੇਂਦਰੀ ਗ੍ਰਹਿ ਮੰਤਰੀ ਨਿਤਨ ਗਡਕਰੀ ਨਾਲ ਵੀ ਪਿਛਲੇ ਸਮੇਂ ਮੁਲਾਕਾਤ ਕਰ ਚੁੱਕੇ ਸਨ । ਇਸ ਮੁਲਾਕਾਤ ਬਾਰੇ ਜਾਣਕਾਰੀ ਡਾ. ਸਿੱਧੂ ਨੇ ਇੰਟਰਨੈਟ ਰਾਹੀਂ ਸੋਸ਼ਲ ਮੀਡੀਆ ਪੋਸਟ ਵਿੱਚ ਸਾਂਝੀ ਕੀਤੀ ਸੀ, ਜਿਸ ਵਿੱਚ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਇਹ ਮੁਲਾਕਾਤ ਅੰਮ੍ਰਿਤਸਰ ਵਿੱਚ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ। ਅੰਮ੍ਰਿਤਸਰ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰੋਜੈਕਟ ਪਹਿਲਾਂ ਕਈ ਕਾਰਨਾਂ ਕਰਕੇ ਰੁਕੇ ਹੋਏ ਸਨ ਪਰ ਹੁਣ ਤੇਜ਼ੀ ਨਾਲ ਪੂਰੇ ਕੀਤੇ ਜਾ ਰਹੇ ਹਨ। ਡਾ. ਸਿੱਧੂ ਨੇ ਇਸ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੀ ਧੰਨਵਾਦ ਕੀਤਾ ਸੀ।
ਨਵਜੋਤ ਕੌਰ ਸਿੱਧੂ ਨੇ ਨਿਤਿਨ ਗਡਕਰੀ ਦੀ ਕਾਰਜ ਨੀਤੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਕੰਮ ਪ੍ਰਤੀ ਵਚਨਬੱਧਤਾ ਅਤੇ ਸਮਰਪਣ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਸੀ ਕਿ ਗਡਕਰੀ ਦੀ ਮਜ਼ਬੂਤ ਅਗਵਾਈ ਕਾਰਨ, ਗੁੰਝਲਦਾਰ ਸਮੱਸਿਆਵਾਂ ਨੂੰ ਵੀ ਆਸਾਨੀ ਨਾਲ ਹੱਲ ਕੀਤਾ ਜਾ ਸਕਦਾ ਹੈ। ਡਾ. ਸਿੱਧੂ ਦੇ ਅਨੁਸਾਰ ਅੰਮ੍ਰਿਤਸਰ ਦੇ ਲੋਕ ਕੇਂਦਰੀ ਪੱਧਰ 'ਤੇ ਲਏ ਗਏ ਤੁਰੰਤ ਫੈਸਲਿਆਂ ਦਾ ਸਿੱਧਾ ਲਾਭ ਉਠਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਸੜਕ, ਹਾਈਵੇਅ ਅਤੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਭਵਿੱਖ ਵਿੱਚ ਅੰਮ੍ਰਿਤਸਰ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ। ਇਸ ਮੁਲਾਕਾਤ ਵਿਚ ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਦੇ ਸਾਰੇ ਨਾਗਰਿਕਾਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਵੀ ਕੀਤਾ ਸੀ।