ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਲੋੜੀਂਦੀ ਮੁਰੰਮਤ ਦੀ ਸੇਵਾ ਕੀਤੀ ਆਰੰਭ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਲੋੜੀਂਦੀ ਮੁਰੰਮਤ ਤੇ ਰੰਗ ਰੋਗਨ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਆਰੰਭਤਾ ਮੌਕੇ ਸ਼੍ਰੋਮਣੀ
Publish Date: Sat, 12 Sep 2026 05:10 PM (IST)
Updated Date: Sat, 12 Sep 2026 05:14 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਲੋੜੀਂਦੀ ਮੁਰੰਮਤ ਤੇ ਰੰਗ ਰੋਗਨ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੁਰੰਮਤ ਦੀ ਲੋੜ ਨੂੰ ਮੁੱਖ ਰੱਖਦਿਆਂ ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਮੁਰੰਮਤ ਕਰਕੇ ਰੰਗ ਰੋਗਨ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਐਕਸੀਅਨ ਸੁਖਜਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਬਾਬਾ ਅਮਰੀਕ ਸਿੰਘ, ਬਾਬਾ ਸੁਖਚੈਨ ਸਿੰਘ, ਬਾਬਾ ਸੁਰਜੀਤ ਸਿੰਘ, ਬਾਬਾ ਲੱਖਾ ਸਿੰਘ ਆਦਿ ਮੌਜੂਦ ਸਨ।