ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ, ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਤੇ ਕਾਲਜ ਦੀ ਚੜ੍ਹਦੀ ਕਲਾ ਲਈ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ
Publish Date: Wed, 19 Aug 2026 04:21 PM (IST)
Updated Date: Wed, 19 Aug 2026 04:24 PM (IST)
ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ, ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਤੇ ਕਾਲਜ ਦੀ ਚੜ੍ਹਦੀ ਕਲਾ ਲਈ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਸਮੂਹ ਕਾਲਜ ਪ੍ਰਬੰਧਕਾਂ, ਸਟਾਫ਼ ਅਤੇ ਵਿਿਦਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਧਾਰਮਿਕ ਮਾਹੌਲ ਵਿਚ ਹੋਈ। ਇਸ ਪਵਿੱਤਰ ਮੌਕੇ ਤੇ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਨਾਲ-ਨਾਲ ਵਿਿਦਆਰਥੀਆਂ ਵੱਲੋਂ ਮਿਲ ਕੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਲਾਹੀ ਬਾਣੀ ਦੇ ਜਾਪ ਨਾਲ ਪੂਰੇ ਕਾਲਜ ਦਾ ਮਾਹੌਲ ਅਧਿਆਤਮਕ ਅਤੇ ਸ਼ਾਂਤੀਮਈ ਬਣ ਗਿਆ। ਸਾਰਿਆਂ ਨੇ ਬੜੀ ਸ਼ਰਧਾ-ਭਾਵਨਾ ਨਾਲ ਇਸ ਧਾਰਮਿਕ ਕਾਰਜ ਵਿਚ ਆਪਣਾ ਯੋਗਦਾਨ ਪਾਇਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕਾਲਜ ਦੇ ਪ੍ਰੋ. ਸੁਖਦੀਪ ਸਿੰਘ ਵੱਲੋਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ। ਉਨ੍ਹਾਂ ਨੇ ਸਰਬੱਤ ਦੇ ਭਲੇ, ਕਾਲਜ ਦੀ ਨਿਰੰਤਰ ਤਰੱਕੀ, ਅਤੇ ਨਵੇਂ ਸੈਸ਼ਨ ਵਿੱਚ ਦਾਖ਼ਲ ਹੋਏ ਵਿਿਦਆਰਥੀਆਂ ਦੇ ਸੁਨਹਿਰੀ ਭਵਿੱਖ, ਉੱਚ ਵਿੱਦਿਆ ਪ੍ਰਾਪਤੀ ਅਤੇ ਸਫਲਤਾ ਲਈ ਪ੍ਰਮਾਤਮਾ ਅੱਗੇ ਜੋਦੜੀ ਕੀਤੀ। ਇਸ ਖ਼ਾਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਨੇ ਸਮਾਗਮ ਵਿੱਚ ਹਾਜ਼ਰ ਸੰਗਤ ਅਤੇ ਖਾਸ ਕਰਕੇ ਨਵੇਂ ਦਾਖ਼ਲਾ ਲੈਣ ਵਾਲੇ ਵਿਿਦਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਵੇਂ ਸੈਸ਼ਨ ਦੇ ਆਗਾਜ਼ ਤੇ ਨਵੇਂ ਵਿਿਦਆਰਥੀਆਂ ਨੂੰ ਕਾਲਜ ਪਰਿਵਾਰ ਦਾ ਹਿੱਸਾ ਬਣਨ ਤੇ ਨਿੱਘਾ ਜੀ ਆਇਆਂ ਆਖਿਆ। ਉਨ੍ਹਾਂ ਵਿਿਦਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਨਵੇਂ ਸੈਸ਼ਨ ਵਿੱਚ ਪੂਰੀ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਆਪਣੀ ਪੜ੍ਹਾਈ ਕਰਨ ਤਾਂ ਜੋ ਉਹ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਂ ਰੋਸ਼ਨ ਕਰ ਸਕਣ। ਸਮਾਗਮ ਦੇ ਅੰਤ ਵਿੱਚ ਗੁਰੂ ਕਾ ਕੜਾਹ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਸਟਾਫ਼, ਨਾਨ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਪੁਰਾਣੇ ਅਤੇ ਨਵੇਂ ਵਿਿਦਆਰਥੀ ਹਾਜ਼ਰ ਸਨ। ਇਹ ਸਮਾਗਮ ਵਿਿਦਆਰਥੀਆਂ ਵਿੱਚ ਨਵੇਂ ਸੈਸ਼ਨ ਲਈ ਇੱਕ ਨਵੀਂ ਊਰਜਾ ਅਤੇ ਸਕਾਰਾਤਮਕ ਸੋਚ ਭਰਦਾ ਹੋਇਆ ਸਫਲਤਾਪੂਰਵਕ ਸੰਪੰਨ ਹੋਇਆ।