ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੇ ਵਾਲਮੀਕਿ ਤੀਰਥ ’ਚ ਮੱਥਾ ਟੇਕਿਆ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੇ ਪਵਿੱਤਰ ਵਾਲਮੀਕਿ ਤੀਰਥ 'ਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ।
Publish Date: Thu, 08 Oct 2026 06:51 PM (IST)
Updated Date: Thu, 08 Oct 2026 06:53 PM (IST)
ਕਾਨੂੰਨ-ਵਿਵਸਥਾ ਤੇ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਮਾਨ ਸਰਕਾਰ ’ਤੇ ਸਾਧਿਆ ਨਿਸ਼ਾਨਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੇ ਪਵਿੱਤਰ ਵਾਲਮੀਕਿ ਤੀਰਥ ਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ, ਨਸ਼ੇ ਅਤੇ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਪ੍ਰਦੇਸ਼ ਸਰਕਾਰ ਤੇ ਨਿਸ਼ਾਨਾ ਸਾਧਿਆ। ਧਾਰਮਿਕ ਸਥਾਨ ਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਚ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ। ਨਸ਼ੇ ਅਤੇ ਕਤਲ ਦੀਆਂ ਘਟਨਾਵਾਂ ਪੰਜਾਬ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਆਪਣੇ ਕਾਰਜਕਾਲ ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਪ੍ਰਮਾਤਮਾ ਦਾ ਅਸ਼ੀਰਵਾਦ ਲੈ ਕੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਚ ਜੁੱਟਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰ ਪੰਜਾਬ ਚ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਮਿਹਨਤ ਕਰਨਗੇ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਅਨਿਲ ਜੋਸ਼ੀ, ਜੁਗਲ ਕਿਸ਼ੋਰ ਸ਼ਰਮਾ, ਬੱਬੀ ਪਹਿਲਵਾਨ, ਦਿਲਰਾਜ ਸਿੰਘ ਸਰਕਾਰੀਆ, ਜਸਬੀਰ ਸਿੰਘ ਡਿੰਪਾ, ਪਵਨ ਦ੍ਰਵਿੜ ਸਮੇਤ ਵੱਡੀ ਗਿਣਤੀ ਚ ਕਾਂਗਰਸ ਵਰਕਰ ਮੌਜੂਦ ਸਨ।