ਸਿੱਖਿਆ ਕ੍ਰਾਂਤੀ ਤਹਿਤ ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਪੰਜਾਬ
Publish Date: Fri, 24 Apr 2026 04:04 PM (IST)
Updated Date: Fri, 24 Apr 2026 04:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਅਤੇ ਆਪ ਆਗੂ ਬਲਵਿੰਦਰ ਸਿੰਘ ਕਾਲਾ ਵੀ ਮੌਜੂਦ ਸਨ। ਸਕੂਲ ਦੇ ਹੈੱਡਮਾਸਟਰ ਗੁਰਮੀਤ ਸਿੰਘ ਅਤੇ ਸਟਾਫ ਮੈਂਬਰਾਂ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਬੰਦੇਸ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਿੱਖਿਆ ਕ੍ਰਾਂਤੀ ਜਰੀਏ ਰਾਜ ਭਰ ਦੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿਚ ਵੀ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਇਸ ਮੌਕੇ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਨੂੰ ਬਿਹਤਰ ਬਣਾਉਂਣ ਨੂੰ ਸਰਵਉੱਚ ਪ੍ਰਾਥਮਿਕਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਅਤੇ ਮੁਹੱਲਾ ਕਲਿਿਨਕ ਇਸ ਗੱਲ ਦਾ ਸਪਸ਼ਟ ਪ੍ਰਮਾਣ ਹਨ।