ਸਟਾਫ ਰਿਪੋਰਟਰ, ਅੰਮਿ੍ਤਸਰ : ਅੰਮਿ੍ਤਸਰ ਜ਼ਿਲ੍ਹੇ ਦੇ ਹਸਪਤਾਲਾਂ ਵਿਚ ਆਕਸੀਜਨ ਦੀ ਕੋਈ ਕਮੀ ਨਹੀ ਹੈ ਅਤੇ ਆਕਸੀਜਨ ਦੀ ਸਪਲਾਈ ਨਿਰੰਤਰ ਜਾਰੀ ਹੈ ਅਤੇ ਲੋਕਾਂ ਨੂੰ ਘਬਰਾਹਟ ਵਿਚ ਆਉਣ ਦੀ ਕੋਈ ਲੋੜ ਨਹੀਂ, ਜ਼ਿਲਾ੍ਹ ਪ੍ਰਸ਼ਾਸਨ ਵੱਲੋਂ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਅਸਥਾਨ ਵਿਖੇ ਕੋਵਿਡ-19 ਦੀ ਰੀਵਿਊ ਮੀਟਿੰਗ ਕਰਨ ਪਿੱਛੋਂ ਕੀਤਾ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਗੁਰਪ੍ਰਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਸਿਵਲ ਸਰਜਨ ਡਾ. ਚਰਨਜੀਤ ਸਿੰਘ ਅਤੇ ਪਿ੍ਰੰਸੀਪਲ ਮੈਡੀਕਲ ਕਾਲਜ ਰਜੀਵ ਦੇਵਗਨ ਹਾਜ਼ਰ ਸਨ।

ਰੀਵਿਊ ਮੀਟਿੰਗ ਦੌਰਾਨ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਆਕਸੀਜਨ ਦੀ ਥੋੜ੍ਹੀ ਕਮੀ ਆਈ ਸੀ, ਜਿਸ ਨੂੰ ਤੁਰੰਤ ਹੱਲ ਕਰ ਦਿੱਤਾ ਗਿਆ ਹੈ ਅਤੇ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ਨਿਰੰਤਰ ਚਾਲੂ ਹੈ। ਕੋਰੋਨਾ ਦੀ ਦੂਜੀ ਲਹਿਰ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਕੇਵਲ ਪੰਜਾਬ ਵਿਚ ਹੀ ਨਹੀਂ ਪੂੂਰੇ ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 53 ਲੱਖ ਦੇ ਕਰੀਬ ਲੋਕਾਂ ਦੇ ਕੋਵਿਡ-19 ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 175726 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ 2442 ਵਿਅਕਤੀਆਂ ਦੀ ਮੌਤ ਹੋਈ ਹੈ।

ਉਨ੍ਹਾਂ ਅੰਮਿ੍ਤਸਰ ਜ਼ਿਲ੍ਹੇ ਦੀ ਗੱਲਬਾਤ ਕਰਦਿਆਂ ਦੱਸਿਆ ਕਿ ਅੰਮਿ੍ਤਸਰ ਵਿਚ 1629271 ਵਿਅਕਤੀਆਂ ਦੇ ਟੈਸਟ ਹੋਏ ਹਨ, ਜਿਨ੍ਹਾਂ ਵਿਚ 50080 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ 918 ਵਿਅਕਤੀਆਂ ਦੀ ਮੌਤ ਹੋਈ ਹੈ। ਸੋਨੀ ਨੇ ਦੱਸਿਆ ਕਿ ਕੋਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਢੱੁਕਵੇਂ ਪ੍ਰਬੰਧ ਕੀਤੇ ਹੋਏ ਹਨ ਅਤੇ ਰੋਜ਼ਾਨਾ 35000 ਤੋਂ ਵੱਧ ਲੋਕਾਂ ਦੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੰਮਿ੍ਤਸਰ ਜ਼ਿਲ੍ਹੇ ਵਿਚ ਰੋਜ਼ਾਨਾ 8000 ਤੋਂ ਵੱਧ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੰਮਿ੍ਤਸਰ ਜ਼ਿਲ੍ਹੇ ਵਿਚ ਹੁਣ ਤੱਕ 2,15,686 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਰੋਜ਼ਾਨਾ 7000 ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ 45 ਸਾਲ ਤੋਂ ਉਪਰ ਉਮਰ ਵਾਲੇ ਵਿਅਕਤੀ ਨੂੰ ਕੋਰੋਨਾ ਟੀਕਾ ਜਰੂਰ ਲਗਵਾਉਣਾ ਚਾਹੀਦਾ ਹੈ।