ਕੋਈ ਵੀ ਯੋਗ ਲਾਭਪਾਤਰੀ ਸਿਹਤ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ : ਬਰਾੜ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਦੇ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵੱਲੋਂ ਕਾਰਡਾਂ ਦੀ ਵੰਡ ਦੀ ਪ੍ਰਕਿਿਰਆ ਵਿੱਚ ਹੋਰ
Publish Date: Mon, 14 Sep 2026 06:12 PM (IST)
Updated Date: Mon, 14 Sep 2026 06:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਦੇ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵੱਲੋਂ ਕਾਰਡਾਂ ਦੀ ਵੰਡ ਦੀ ਪ੍ਰਕਿਿਰਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਤਹਿਤ ਜਲਦ ਹੀ ਜ਼ਿਿਲ੍ਹਆਂ ਵਿੱਚ ਲਗਭਗ 33 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਉਪਲੱਬਧ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਦਿੰਦਿਆਂ ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸਮਾਂਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਿਹਤ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਲਗਭਗ 31 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਜ਼ਿਿਲ੍ਹਆਂ ਵਿੱਚ ਉਪਲੱਬਧ ਕਰਵਾਏ ਜਾ ਚੁੱਕੇ ਹਨ, ਜਦਕਿ ਕਰੀਬ 2 ਲੱਖ ਹੋਰ ਕਾਰਡ ਜਲਦ ਉਪਲੱਬਧ ਹੋਣ ਦੀ ਉਮੀਦ ਹੈ। ਬਰਾੜ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਭਗ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ 400 ਜਾਂ ਇਸ ਤੋਂ ਵੱਧ ਲਾਭਪਾਤਰੀ ਕਾਰਡ ਲਈ ਯੋਗ ਹਨ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਕਾਰਡਾਂ ਦੀ ਵੰਡ ਕੀਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਆਪਣੇ ਇਲਾਕੇ ਵਿਚ ਹੀ ਕਾਰਡ ਪ੍ਰਾਪਤ ਕਰਨ ਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਨ੍ਹਾਂ ਕੈਂਪਾਂ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ। ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ, ਸਿਹਤ ਮਿੱਤਰਾਂ ਅਤੇ ਹੋਰ ਫੀਲਡ ਸਟਾਫ਼ ਨੂੰ ਲਾਭਪਾਤਰੀਆਂ ਨਾਲ ਸੰਪਰਕ ਕਰਕੇ ਕੈਂਪਾਂ ਵਿੱਚ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਜਾਵੇਗਾ। ਬਰਾੜ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਅਤੇ ਵਾਰਡਾਂ ਵਿੱਚ 400 ਤੋਂ ਘੱਟ ਲਾਭਪਾਤਰੀ ਹਨ, ਉੱਥੇ ਪਹਿਲਾਂ ਵਾਂਗ ਘਰ-ਘਰ ਕਾਰਡ ਵੰਡ ਦੀ ਵਿਵਸਥਾ ਜਾਰੀ ਰਹੇਗੀ। ਕੈਂਪਾਂ ਤੋਂ ਬਾਅਦ ਜਿਹੜੇ ਕਾਰਡ ਵੰਡੇ ਨਹੀਂ ਜਾ ਸਕਣਗੇ, ਉਹ ਵੀ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਰਾਹੀਂ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸੂਬੇ ਦੇ ਹਰ ਯੋਗ ਵਿਅਕਤੀ ਨੂੰ ਸਿਹਤ ਸੁਰੱਖਿਆ ਦੇ ਘੇਰੇ ਵਿੱਚ ਲਿਆਉਣਾ ਹੈ ਅਤੇ ਇਸ ਦਿਸ਼ਾ ਵਿਚ ਕਾਰਡਾਂ ਦੀ ਵੰਡ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।