ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ 23 ਸਤੰਬਰ ਨੂੰ ਹੋਵੇਗੀ ਐੱਨਆਰਆਈ ਮਿਲਣੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਮਾਝਾ ਖੇਤਰ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ 23 ਸਤੰਬਰ 2026 ਨੂੰ ਸਵੇਰੇ 10 ਵਜੇ ਹੋਟਲ ਲੀ-ਮੈਰੀਡਨ, ਅੰਮ੍ਰਿਤਸਰ ਵਿਖੇ ਐੱਨਆਰਆਈ
Publish Date: Mon, 21 Sep 2026 06:38 PM (IST)
Updated Date: Mon, 21 Sep 2026 06:41 PM (IST)
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਹੋਣਗੇ ਮੁੱਖ ਮਹਿਮਾਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਮਾਝਾ ਖੇਤਰ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ 23 ਸਤੰਬਰ 2026 ਨੂੰ ਸਵੇਰੇ 10 ਵਜੇ ਹੋਟਲ ਲੀ-ਮੈਰੀਡਨ, ਅੰਮ੍ਰਿਤਸਰ ਵਿਖੇ ਐੱਨਆਰਆਈ ਮਿਲਣੀ ਕਰਵਾਈ ਜਾ ਰਹੀ ਹੈ। ਇਸ ਮਿਲਣੀ ਵਿੱਚ ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਐੱਨਆਰਆਈ ਮਿਲਣੀ ਵਿਚ ਮਾਝਾ ਖੇਤਰ ਦੇ ਜ਼ਿਿਲ੍ਹਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਨਾਲ ਸਬੰਧਿਤ ਪ੍ਰਵਾਸੀ ਭਾਰਤੀ ਸ਼ਮੂਲੀਅਤ ਕਰਨਗੇ। ਮਿਲਣੀ ਦੌਰਾਨ ਪ੍ਰਵਾਸੀ ਭਾਰਤੀਆਂ ਵੱਲੋਂ ਆਪਣੇ ਮਸਲੇ ਅਤੇ ਸ਼ਿਕਾਇਤਾਂ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਐੱਨਆਰਆਈ ਮਿਲਣੀ ਵਿਚ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਤੋਂ ਇਲਾਵਾ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਮਾਝਾ ਖੇਤਰ ਦੇ ਚਾਰੇ ਜ਼ਿਿਲ੍ਹਆਂ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਕੈਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਮਾਝਾ ਖੇਤਰ ਨਾਲ ਸਬੰਧਿਤ ਸਮੂਹ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ 23 ਸਤੰਬਰ 2026 ਨੂੰ ਸਵੇਰੇ 10 ਵਜੇ ਹੋਟਲ ਲੀ-ਮੈਰੀਡਨ, ਅੰਮ੍ਰਿਤਸਰ ਵਿਖੇ ਹੋਣ ਵਾਲੀ ਐੱਨਆਰਆਈ ਮਿਲਣੀ ਵਿੱਚ ਸ਼ਾਮਿਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਸਬੰਧਿਤ ਮਾਮਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਵਚਨਬੱਧ ਹੈ।