- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ...

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ’ਤੇ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਦੇ ਪਹਿਲੇ ਦਿਨ ਕਿਸਾਨਾਂ ਨੇ ਦੇਵੀਦਾਸਪੁਰਾ ਰੇਲਵੇ ਟਰੈਕ ’ਤੇ ਰੇਲ ਗੱਡੀਆਂ ਦੀ ਆਵਾਜਾਈ ਰੋਕ ਦਿੱਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਦੁਪਹਿਰ 12 ਵਜੇ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਧਰਨੇ ’ਤੇ ਬੈਠੇ ਹਨ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ।