ਰਜਿੰਦਰ ਸਿੰਘ ਰੂਬੀ, ਅੰਮ੍ਰਿਤਸਰ : ਵਿਸਾਖੀ ਮੌਕੇ ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਪੁੱਜਣ ਵਾਲੇ ਸ਼ਰਧਾਲੂਆਂ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਾਕਿਸਤਾਨ ਔਕਾਫ਼ ਬੋਰਡ ਨੇ ਮੀਟਿੰਗ ਕੀਤੀ ਹੈ। ਪਾਕਿਸਤਾਨ ਔਕਾਫ਼ ਬੋਰਡ ਦੇ ਚੇਅਰਮੈਨ ਹਬੀਬ ਉਲ ਰਹਿਮਾਨ, ਪ੍ਰਧਾਨ ਅਮੀਰ ਸਿੰਘ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ ਦੀ ਅਗਵਾਈ ਵਿਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਸਮੂਹ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਇੰਦਰਜੀਤ ਸਿੰਘ ਅਨੁਸਾਰ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਵਿਸਾਖੀ ਮੌਕੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਣਾ ਹੈ। ਮੀਟਿੰਗ ਵਿਚ ਟਰਾਂਸਪੋਰਟ, ਮੈਡੀਕਲ, ਸੜਕੀ ਆਵਾਜਾਈ ਬਿਜਲੀ ਪਾਣੀ ਤੋਂ ਇਲਾਵਾ ਲੰਗਰ ਚਾਹ ਪਾਣੀ ਪਿੰਨੀ ਪ੍ਰਸ਼ਾਦ ਤੋਂ ਇਲਾਵਾ ਹੋਰ ਇੰਤਜ਼ਾਮ ਕੀਤੇ ਜਾਣਗੇ। ਇਸ ਮੌਕੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ, ਕਿਰਪਾ ਸਿੰਘ, ਮੈਂਬਰ ਸਰਬੱਤ ਸਿੰਘ ਤੇ ਮੈਂਬਰ ਰਵਿੰਦਰ ਸਿੰਘ ਆਦਿ ਹਾਜ਼ਰ ਸਨ।

Posted By: Tejinder Thind