- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਵੱਲੋਂ ਸਿੱਖ ਕੌਮ ਦੇ ਨਾਮ ‘ਤੇ ਸੰਦੇਸ਼ ਦਿੱਤਾ ਜਾਂਦਾ ਹੈ। ਇਹ ਸੰਦੇਸ਼ ਪੁਰਾਤਨ ਰਿਵਾਇਤ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਊਢੀ ਦੇ ਉਪਰ ਖੜੇ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤਾ ਜਾਂਦਾ ਹੈ, ਜਿਸ ਨੂੰ ਪ੍ਰਕਾਸ਼ਿਤ ਕਰਕੇ ਮੌਕੇ ‘ਤੇ ਸੰਗਤਾਂ ਵਿਚ ਵੰਡਿਆ ਵੀ ਜਾਂਦਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਵੱਲੋਂ ਸਿੱਖ ਕੌਮ ਦੇ ਨਾਮ ‘ਤੇ ਸੰਦੇਸ਼ ਦਿੱਤਾ ਜਾਂਦਾ ਹੈ। ਇਹ ਸੰਦੇਸ਼ ਪੁਰਾਤਨ ਰਿਵਾਇਤ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਊਢੀ ਦੇ ਉਪਰ ਖੜੇ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤਾ ਜਾਂਦਾ ਹੈ, ਜਿਸ ਨੂੰ ਪ੍ਰਕਾਸ਼ਿਤ ਕਰਕੇ ਮੌਕੇ ‘ਤੇ ਸੰਗਤਾਂ ਵਿਚ ਵੰਡਿਆ ਵੀ ਜਾਂਦਾ ਹੈ।
ਇਹ ਸੰਦੇਸ਼ ਸਿੱਖਾਂ ਦੇ ਅਹਿਮ ਮਸਲਿਆਂ ਦੇ ਨਾਲ ਪੰਜਾਬ ਅਤੇ ਪੰਜਾਬੀਅਤ ਨੂੰ ਧਿਆਨ ਵਿਚ ਰੱਖ ਕੇ ਦਿੱਤਾ ਜਾਂਦਾ ਹੈ। ਇਸ ਵਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਜਾਣ ਵਾਲਾ ਸੰਦੇਸ਼ ਤਿਆਰ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਸ ਸੰਦੇਸ਼ ਵਿਚ ਜਿਥੇ ਸਿੱਖ ਮਸਲਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਖਤਮ ਕਰਨਾ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣਾ, ਅਟਾਰੀ ਸਰਹੱਦ ਤੋਂ ਆਵਾਜਾਈ ਅਤੇ ਵਪਾਰ ਮੁੜ ਸ਼ੁਰੂ ਕਰਨ ਦੇ ਨਾਲ-ਨਤਲ ਪੰਜਾਬ ਅਤੇ ਪੰਜਾਬੀਅਤ ਲਈ ਅਹਿਮ ਮੁੱਦੇ ਬਣੇ ਨਸ਼ਾ, ਗੈਂਗਵਾਰ, ਫਿਰੋਤੀਆਂ ਆਦਿ ਦੇ ਖਾਤਮੇ ਲਈ ਸਰਕਾਰਾਂ ਨੂੰ ਤਾੜਣਾ ਕੀਤੀ ਜਾ ਸਕਦੀ ਹੈ।
ਇਹ ਸੰਦੇਸ਼ ਬੰਦੀ ਛੋੜ ਦਿਵਸ ਮੌਕੇ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਪਹਿਲਾਂ ਦਿੱਤਾ ਜਾਂਦਾ ਹੈ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁੱਖੀ, ਦਮਦਮੀ ਟਕਸਾਲ ਦੇ ਮੁੱਖੀ, ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ ਤੇ ਕਰਮਚਾਰੀ ਮੌਜੂਦ ਹੁੰਦੇ ਹਨ।