- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ I ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ I ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਪਰਿਕਰਮਾ, ਘੰਟਾ ਘਰ ਗੇਟ ਤੋਂ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੰਨ ਹੋਵੇਗਾ । ਨਗਰ ਕੀਰਤਨ ਵਿੱਚ ਸ਼ਬਦ ਕੀਰਤਨੀ ਜਥੇ, ਸ਼ਬਦ ਚੌਂਕੀ ਜਥੇ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਆਦਿ ਸ਼ਾਮਲ ਹੋਈਆਂ |
.jpg)