- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ ਜੋ ਖਿੱਚ ਦਾ ਕੇਂਦਰ ਬਣੀ, ਆਈ ਸੰਗਤ ਦਾ ਇਹ ਅਲੌਕਿਕ ਦ੍ਰਿਸ਼ ਆਪਣੇ ਮੋਬਾਈਲ ਫੋਨ ’ਚ ਕੈਦ ਕੀਤਾ ਅਤੇ ਦੇਸ਼ ਵਿਦੇਸ਼ ਬੈਠੇ ਆਪਣੇ ਸਾਕ ਸਬੰਧੀ ਨੂੰ ਭੇਜਿਆ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਾਦਾਦ ’ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਪਾਵਨ ਦਿਹਾੜੇ ’ਤੇ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਦੇ ਇਲਾਹੀ ਕੀਰਤਨ ਤੇ ਗੁਰੂ-ਜਸ ਨਾਲ ਅਧਿਆਤਮਿਕ ਮਾਹੌਲ ਸਿਰਜਿਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ। ਸੰਗਤ ਲਈ ਫੁਲਾਂ ਦੀ ਸਜਾਵਟ ਖਿੱਚ ਦਾ ਕੇਂਦਰ ਰਹੀ। ਦੇਰ ਸ਼ਾਮ ਸੰਗਤ ਨੇ ਦੀਪਮਾਲਾ ਕੀਤੀ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ ਜੋ ਖਿੱਚ ਦਾ ਕੇਂਦਰ ਬਣੀ, ਆਈ ਸੰਗਤ ਦਾ ਇਹ ਅਲੌਕਿਕ ਦ੍ਰਿਸ਼ ਆਪਣੇ ਮੋਬਾਈਲ ਫੋਨ ’ਚ ਕੈਦ ਕੀਤਾ ਅਤੇ ਦੇਸ਼ ਵਿਦੇਸ਼ ਬੈਠੇ ਆਪਣੇ ਸਾਕ ਸਬੰਧੀ ਨੂੰ ਭੇਜਿਆ। ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਵਧਾਈ ਦਿੱਤੀ।