ਤਰਨਤਾਰਨ : ਥਾਣਾ ਸਰਾਏ ਅਮਾਨਤ ਖਾਂ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀ ਕੋਲੋਂ ਪੁਲਿਸ ਨੂੰ 6750 ਮਿਲੀਲੀਟਰ ਸ਼ਰਾਬ ਬਰਾਮਦ ਹੋਈ ਹੈ ਜਿਸਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਮਖਤੂਲ ਉਰਫ ਕਾਲਾ ਪੁੱਤਰ ਰਛਪਾਲ ਸਿੰਘ ਵਾਸੀ ਚੀਮਾਂ ਖੁਰਦ ਘਰ ਨਾਜਾਇਜ਼ ਸ਼ਰਾਬ ਕੱਢਣ ਤੇ ਵੇਚਣ ਦਾ ਕੰਮ ਕਰਦਾ ਹੈ, ਜਿਸ ਤਹਿਤ ਪੁਲਿਸ ਛਾਪੇਮਾਰੀ ਕਰ ਕੇ 6750 ਮਿਲੀਲੀਟਰ ਨਾਜਾਇਜਜ਼ ਸ਼ਰਾਬ ਕਰ ਲਈ। ਜਦੋਂ ਕਿ ਮਖਤੂਲ ਸਿੰਘ ਨੂੰ ਗਿ੍ਫ਼ਤਾਰ ਕਰ ਕੇ ਕੇਸ ਦਰਜ ਲਿਆ ਹੈ।