ਪੱਤਰ ਪ੍ਰਰੇਰਕ, ਤਰਨਤਾਰਨ : ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ੇ ਦੇ ਮਾਮਲੇ ਵਿਚ ਭਗੌੜੇ ਐਲਾਨੇ ਗਏ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ। ਉਸ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਥਾਣਾ ਖਾਲੜਾ ਦੇ ਤਫਤੀਸ਼ੀ ਅਫ਼ਸਰ ਏਐੱਸਆਈ ਭਗਵੰਤ ਸਿੰਘ ਨੇ ਦੱਸਿਆ ਕਿ ਕੈਪਟਨ ਸਿੰਘ ਵਾਸੀ ਖਾਲੜਾ ਖ਼ਿਲਾਫ਼ ਸਾਲ 2017 'ਚ ਨਸ਼ਾ ਬਰਾਮਦਗੀ ਸਬੰਧੀ ਕੇਸ ਦਰਜ ਹੋਇਆ ਸੀ। ਗੈਰ ਹਾਜ਼ਰ ਹੋਣ ਕਾਰਨ ਐਡੀਸ਼ਨਲ ਸ਼ੈਸ਼ਨ ਜੱਜ ਤਰਨਤਾਰਨ ਦੀ ਅਦਾਲਤ ਨੇ ਉਸ ਨੂੰ 16 ਸਤੰਬਰ 2019 ਨੂੰ ਭਗੌੜਾ ਕਰਾਰ ਦੇ ਦਿੱਤਾ, ਜਿਸ ਨੂੰ ਸੂਚਨਾ ਦੇ ਆਧਾਰ 'ਤੇ ਬੱਸ ਅੱਡਾ ਅਮੀਸ਼ਾਹ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ।