ਪੱਤਰ ਪ੍ਰਰੇਰਕ, ਤਰਨਤਾਰਨ : ਥਾਣਾ ਝਬਾਲ ਦੀ ਪੁਲਿਸ ਨੇ ਚੋਰੀ ਦੇ ਮਾਮਲੇ ਵਿਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਏਐੱਸਆਈ ਵਿਪਨ ਕੁਮਾਰ ਨੇ ਦੱਸਿਆ ਕਿ ਰਾਜਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪੰਜਵੜ ਕਲਾਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਏਐੱਸਜੇ ਨਵਲ ਕੁਮਾਰ ਦੀ ਅਦਾਲਤ ਨੇ 21 ਜੁਲਾਈ 2018 ਨੂੰ ਭਗੌੜਾ ਐਲਾਨਿਆ ਸੀ। ਪੁਲਿਸ ਉਸ ਦੀ ਭਾਲ ਵਿਚ ਲੱਗੀ ਹੋਈ ਸੀ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜਨਦੀਪ ਸਿੰਘ ਪਿੰਡ ਪੰਜਵੜ ਨੇੜੇ ਘੁੰਮ ਰਿਹਾ ਹੈ, ਜਿਸ ਤਹਿਤ ਉਨ੍ਹਾਂ ਛਾਪੇਮਾਰੀ ਕਰ ਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।