ਪੱਤਰ ਪ੍ਰਰੇਰਕ, ਤਰਨਤਾਰਨ : ਥਾਣਾ ਹਰੀਕੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ 200 ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਬ ਇੰਸਪੈਕਟਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਜਦੋਂ ਉਹ ਦਾਣਾ ਮੰਡੀ ਹਰੀਕੇ ਨੇੜੇ ਪੁੱਜੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਛਾਣ ਹਰਚੰਦ ਸਿੰਘ ਵਾਸੀ ਜੌਣੇਕੇ ਦੇ ਤੌਰ 'ਤੇ ਦੱਸੀ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 200 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ।