ਤੇਜਿੰਦਰ ਸਿੰਘ ਬੱਬੂ, ਸਰਾਏ ਅਮਾਨਤ ਖਾਂ : ਪਿੰਡ ਠੱਠੇ ਨੇੜੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਝਬਾਲ ਦੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੇਹਰ ਸਿੰਘ (24) ਪੁੱਤਰ ਬਲਬੀਰ ਸਿੰਘ ਹਰੀਕੇ ਹਾਲ ਵਾਸੀ ਪੰਡੋਰੀ ਰਣਸਿੰਘ ਜੋ ਗੱਗੋਬੂਹੇ ਵਿਖੇ ਸ਼ਰਾਬ ਦੇ ਠੇਕੇ 'ਤੇ ਸੇਲਜਮੈਨ ਵਜੋਂ ਕੰਮ ਕਰਦਾ ਸੀ। ਬੀਤੀ ਰਾਤ ਉਹ ਵਿਕਰੀ ਦੀ ਕਰਮ ਠੇਕੇ ਦੇ ਮੁੱਖ ਦਫ਼ਤਰ ਝਬਾਲ ਦੇ ਕੇ ਮੋਟਰਸਾਈਕਲ ਨੰਬਰ ਪੀਬੀ02ਬੀਐੱਨ 2037 'ਤੇ ਵਾਪਸ ਆਪਣੇ ਘਰ ਪੰਡੋਰੀ ਰਣਸਿੰਘ ਜਾ ਰਿਹਾ ਸੀ। ਜਦੋਂ ਉਹ ਪਿੰਡ ਠੱਠੇ ਨੇੜੇ ਪੁੱਜਾ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਘਟਨਾ ਸਥਾਨ 'ਤੇ ਪੁੱਜੇ ਏਐੱਸਆਈ ਸੁਰਿੰਦਰ ਸਿੰਘ ਨੇ ਮੋਟਰਸਾਈਕਲ ਤੇ ਮੇਹਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੇਹਰ ਸਿੰਘ ਦਾ ਆਪਣਾ ਪਿੰਡ ਹਰੀਕੇ ਹੈ, ਜੋ ਪੰਡੋਰੀ ਰਣਸਿੰਘ ਵਿਖੇ ਆਪਣੇ ਸਹੁਰੇ ਘਰ ਰਹਿੰਦਾ ਸੀ। ਮਿ੍ਰਤਕ ਆਪਣੇ ਪਿੱਛੇ ਪਤਨੀ ਲਵਪ੍ਰੀਤ ਕੌਰ ਤੇ ਇਕ ਸਾਲ ਦੀ ਬੱਚੀ ਛੱਡ ਗਿਆ ਹੈ।