ਤੇਜਿੰਦਰ ਸਿੰਘ ਬੱਬੂ, ਸਰਾਏ ਅਮਾਨਤ ਖਾਂ

ਝਬਾਲ-ਅੰਮਿ੍ਤਸਰ ਮਾਰਗ 'ਤੇ ਸਥਿਤ ਪਿੰਡ ਮੰਨਣ ਕੋਲ ਇਨੋਵਾ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਮੌਕੇ 'ਤੇ ਪੁੱਜੀ ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਅਤੇ ਹਾਦਸਾਗ੍ਸਤ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ (50) ਪੁੱਤਰ ਜੋਗਾ ਸਿੰਘ ਵਾਸੀ ਮੰਨਣ ਅੰਮਿ੍ਤਸਰ ਤੋਂ ਮੋਟਰਸਾਈਕਲ ਨੰਬਰ ਪੀਬੀ46ਵਾਈ 1247 'ਤੇ ਸਵਾਰ ਹੋ ਕੇ ਪਿੰਡ ਆ ਰਿਹਾ ਸੀ। ਪਿੰਡ ਤੋਂ ਕੁਝ ਦੂਰੀ 'ਤੇ ਹੀ ਉਸਦੀ ਟੱਕਰ ਸਾਹਮਣੇ ਤੋਂ ਆ ਰਹੇ ਇਨੋਵਾ ਗੱਡੀ ਨੰਬਰ ਪੀਬੀ07ਜੈੱਡ 9084 ਨਾਲ ਹੋ ਗਈ। ਇਨੋਵਾ ਗੱਡੀ ਇਕ ਧਾਰਮਿਕ ਸੰਸਥਾ ਨਾਲ ਸਬੰਧਿਤ ਦੱਸੀ ਜਾ ਰਹੀ ਹੈ, ਜਿਸ ਨੂੰ ਹਰਿੰਦਰਪਾਲ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਡਡਿਆਲਾ (ਹੁਸ਼ਿਆਰਪੁਰ) ਚਲਾ ਰਿਹਾ ਸੀ। ਇਨੋਵਾ ਸਵਾਰਾਂ ਨੇ ਕੁਲਵਿੰਦਰ ਸਿੰਘ ਨੂੰ ਤੁਰੰਤ ਨੇੜੇ ਦੇ ਨਿੱਜੀ ਹਸਪਤਾਲ ਭਰਤੀ ਕਰਵਾਇਆ ਜਿੱਥੇ ਉਸਦੀ ਮੌਤ ਹੋ ਗਈ। ਇਨੋਵਾ ਚਾਲਕ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਟੈਂਪੂ ਨੂੰ ਕਰਾਸ ਕਰ ਰਿਹਾ ਸੀ। ਇਸ ਦੌਰਾਨ ਉਹ ਸਿੱਧਾ ਗੱਡੀ ਨਾਲ ਆ ਟਕਰਾਇਆ। ਮੌਕੇ 'ਤੇ ਪੱੁਜੇ ਥਾਣਾ ਝਬਾਲ ਦੇ ਏਐੱਸਆਈ ਰਾਜਬੀਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।