ਵੈੱਬ ਡੈਸਕ, ਅੰਮ੍ਰਿਤਸਰ : ਅੰਮ੍ਰਿਤਸਰ 'ਚ ਵੀਰਵਾਰ ਇਕ ਹੋਰ ਕੋਰੋਨਾ ਪੌਜ਼ਿਟਿਵ ਕੇਸ ਸਾਹਮਣੇ ਆਇਆ ਹੈ। ਇਹ ਸ਼ਖ਼ਸ ਜੰਡਿਆਲਾ ਗੁਰੂ ਦਾ ਰਹਿਣ ਵਾਲਾ ਹੈ ਤੇ 23 ਮਾਰਚ ਨੂੰ ਇੰਗਲੈਂਡ ਤੋਂ ਪਰਤਿਆ ਸੀ। 23 ਸਾਲ ਦਾ ਇਹ ਨੌਜਵਾਨ ਹੁਣ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ 'ਚ ਦਾਖ਼ਲ ਹੈ। ਸਿਹਤ ਵਿਭਾਗ ਨੇ ਪੂਰੇ ਪਰਿਵਾਰ ਦੇ 13 ਮੈਂਬਰਾਂ ਨੂੰ ਇਸੇ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਹੈ ਜਿਨ੍ਹਾਂ ਵਿਚੋਂ 3 ਬੱਚੇ ਵੀ ਸ਼ਾਮਲ ਹਨ।ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਸਰ 'ਚ ਕੋਰੋਨਾ ਦੇ ਕੁੱਲ ਮਾਮਲੇ 11 ਹੋ ਗਏ ਹਨ ਤੇ ਹੁਣ ਤਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤਕ ਕੁੱਲ 117 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 10 ਮੌਤਾਂ ਹੋ ਚੁੱਕੀਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਪਿਛਲੇ 12 ਘੰਟੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ। ਪਰੇਹਜ਼ 'ਚ ਹੀ ਭਲਾਈ ਹੈ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਆਪਣੇ ਤੇ ਆਪਣੇ ਪਰਿਵਾਰ ਦਾ ਖ਼ਿਆਲ ਰੱਖੋ। ਬਾਹਰ ਨਾ ਜਾਓ। ਜ਼ਰੂਰੀ ਹੋਵੇ ਤਾਂ ਪਰਿਵਾਰ ਦਾ ਇਕ ਮੈਂਬਰ ਹੀ ਬਾਹਰ ਜਾਵੇ। ਮੋਹਾਲੀ ਦਾ ਜਵਾਹਰਪੁਰ ਕੋਰੋਨਾ ਦਾ ਗੜ੍ਹ ਬਣ ਚੁੱਕਾ ਹੈ। ਹੁਣ ਤਕ ਇੱਥੇ ਸਭ ਤੋਂ ਜ਼ਿਆਦਾ 22 ਪੌਜ਼ਿਟਿਵ ਕੇਸ ਸਾਹਮਣੇ ਆ ਚੁੱਕੇ ਹਨ।

Posted By: Seema Anand