ਪੱਤਰ ਪ੍ਰਰੇਰਕ, ਤਰਨਤਾਰਨ : ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ 1440 ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਉਸਦੇ ਦੋ ਸਾਥੀ ਫਰਾਰ ਦੱਸੇ ਜਾ ਰਹੇ ਹਨ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਿਸ ਦੀ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

ਸੀਆਈਏ ਸਟਾਫ ਦੇ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਧਗਾਣਾ ਜੀਟੀ ਰੋਡ ਤਰਨਤਾਰਨ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਵੀਰਪਾਲ ਸਿੰਘ ਉਰਫ ਵਿੱਕੀ ਪੁੱਤਰ ਹਰਦਿਆਲ ਸਿੰਘ ਵਾਸੀ ਬਹਾਦਰ ਨਗਰ, ਡਾ. ਜਰਨੈਲ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਭੂਰਾ ਕੋਹਨਾ ਅਤੇ ਹਰਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਵਲਟੋਹਾ ਪਾਬੰਦੀਸ਼ੁਦਾ ਗੋਲੀਆਂ ਲੈ ਕੇ ਆ ਰਹੇ ਹਨ। ਸੂਚਨਾ ਦੇ ਅਧਾਰ ਤੇ ਪੁਲਿਸ ਨੇ ਵੀਰਪਾਲ ਸਿੰਘ ਨੂੰ ਕਾਬੂ ਕਰ ਲਿਆ, ਜਦੋਂਕਿ ਉਸਦੇ ਦੋ ਸਾਥੀ ਫਰਾਰ ਹੋ ਗਏ। ਫੜੇ ਗਏ ਵਿਅਕਤੀ ਤੋਂ 1440 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੇ ਖਿਲਾਫ ਥਾਣਾ ਸਦਰ ਪੱਟੀ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਫਰਾਰ ਹੋਏ ਮੁਲਜ਼ਮਾਂ ਦੀ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।