ਹਲਵਾਰਾ ਹਵਾਈ ਅੱਡਾ ਸ਼ੁਰੂ ਕਰਨਾ ਸ਼ਲਾਘਾਯੋਗ : ਨਿੱਕੂ ਵਡਾਲਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਮਾਜ ਸੇਵਕ ਨਿੱਕੂ ਵਡਾਲਾ ਯੂਕੇ ਵੱਲੋਂ ਕੇਂਦਰ ਸਰਕਾਰ ਦੁਆਰਾ ਹਲਵਾਰਾ ਹਵਾਈ ਅੱਡੇ ਨੂੰ ਲੋਕਾਂ ਲਈ ਖੋਲ੍ਹਣ ਦੇ ਫੈਸਲੇ ਦਾ ਨਿੱਘਾ ਸਵਾਗਤ ਕੀਤਾ ਹੈ। ਇਸ ਮੌਕੇ ਨਿੱਕੂ ਵਡਾਲਾ ਯੂਕੇ ਨੇ ਕਿਹਾ ਹਲਵਾਰਾ ਹਵਾਈ ਅੱਡਾ
Publish Date: Thu, 21 May 2026 04:09 PM (IST)
Updated Date: Thu, 21 May 2026 04:13 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਮਾਜ ਸੇਵਕ ਨਿੱਕੂ ਵਡਾਲਾ ਯੂਕੇ ਵੱਲੋਂ ਕੇਂਦਰ ਸਰਕਾਰ ਦੁਆਰਾ ਹਲਵਾਰਾ ਹਵਾਈ ਅੱਡੇ ਨੂੰ ਲੋਕਾਂ ਲਈ ਖੋਲ੍ਹਣ ਦੇ ਫੈਸਲੇ ਦਾ ਨਿੱਘਾ ਸਵਾਗਤ ਕੀਤਾ ਹੈ। ਇਸ ਮੌਕੇ ਨਿੱਕੂ ਵਡਾਲਾ ਯੂਕੇ ਨੇ ਕਿਹਾ ਹਲਵਾਰਾ ਹਵਾਈ ਅੱਡਾ ਖੁੱਲ੍ਹਣ ਨਾਲ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਮਾਲਵਾ ਖੇਤਰ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਲੰਮੇ ਸਮੇਂ ਤੋਂ ਲੋਕ ਹਲਵਾਰਾ ਹਵਾਈ ਅੱਡੇ ਦੀ ਸ਼ੁਰੂਆਤ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਇਹ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ। ਇਸ ਨਾਲ ਪੰਜਾਬ ਦੇ ਵਪਾਰ, ਉਦਯੋਗ ਤੇ ਟੂਰਿਜ਼ਮ ਨੂੰ ਵੀ ਵੱਡਾ ਫਾਇਦਾ ਹੋਵੇਗਾ। ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੂੰ ਆਪਣੇ ਘਰ ਆਉਣ-ਜਾਣ ਵਿਚ ਸੁਵਿਧਾ ਦੇ ਨਾਲ ਲੁਧਿਆਣਾ, ਤਰਨਤਾਰਨ, ਫਿਰੋਜ਼ਪੁਰ, ਮੋਗਾ ਤੇ ਆਸ-ਪਾਸ ਦੇ ਜ਼ਿਿਲ੍ਹਆਂ ਦੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਇਹ ਕਦਮ ਪੰਜਾਬ ਦੇ ਵਿਕਾਸ ਵੱਲ ਇਕ ਮਹੱਤਵਪੂਰਨ ਪੜਾਅ ਸਾਬਤ ਹੋਵੇਗਾ। ਉਨ੍ਹਾਂ ਹਲਵਾਰਾ ਹਵਾਈ ਅੱਡੇ ਦੇ ਸ਼ੁਰੂ ਹੋਣ ਤੇ ਖੁਸ਼ੀ ਜਤਾਈ। ਉਨ੍ਹਾਂ ਕਿਹਾ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਵਾਈ ਅੱਡੇ ’ਤੇ ਜਲਦ ਤੋਂ ਜਲਦ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਪੂਰਾ ਲਾਭ ਮਿਲ ਸਕੇ।