ਰੰਗਲਾ ਪੰਜਾਬ ਬਣਾਉਣ ਲਈ ਗੈਂਗਸਟਰਾਂ ਖ਼ਿਲਾਫ਼ ਆਪ੍ਰੇਸ਼ਨ ‘ਪ੍ਰਹਾਰ’ ਸ਼ੁਰੂ : ਪ੍ਰਭਬੀਰ ਸਿੰਘ ਬਰਾੜ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ, ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ
Publish Date: Wed, 21 Jan 2026 04:28 PM (IST)
Updated Date: Wed, 21 Jan 2026 04:30 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ, ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਗੈਂਗਸਟਰਾਂ ਖ਼ਿਲਾਫ਼ ਵੱਡਾ ਅਤੇ ਪ੍ਰਭਾਵਸ਼ਾਲੀ 72 ਘੰਟਿਆਂ ਦਾ ਆਪ੍ਰੇਸ਼ਨ ‘ਪ੍ਰਹਾਰ’ ਸ਼ੁਰੂ ਕੀਤਾ ਗਿਆ ਹੈ। ਇਸ ਆਪ੍ਰੇਸ਼ਨ ਤਹਿਤ ਪੰਜਾਬ ਭਰ ਵਿਚ 2,000 ਤੋਂ ਵੱਧ ਪੁਲਿਸ ਟੀਮਾਂ ਦੀ ਤਾਇਨਾਤੀ ਕਰਕੇ ਗੈਂਗਸਟਰ ਨੈੱਟਵਰਕ ’ਤੇ ਕਰਾਰਾ ਪ੍ਰਹਾਰ ਕੀਤਾ ਜਾ ਰਿਹਾ ਹੈ। ਬਰਾੜ ਨੇ ਦੱਸਿਆ ਕਿ ਬੀਤੇ ਦਿਨ ਡੀਜੀਪੀ ਪੰਜਾਬ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਇਸ ਵਿਸ਼ੇਸ਼ ਮੁਹਿੰਮ ਵਿਚ 12,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਭਾਗ ਲਿਆ ਅਤੇ 1,374 ਥਾਵਾਂ ’ਤੇ ਇਕੱਠੇ ਛਾਪੇਮਾਰੀਆਂ ਕੀਤੀਆਂ ਗਈਆਂ। ਇਸ ਕਾਰਵਾਈ ਦੌਰਾਨ ਕਈ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਤੱਤਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਗੈਂਗਸਟਰਵਾਦ, ਨਸ਼ਿਆਂ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਮੁਕਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਆਪ੍ਰੇਸ਼ਨ ਦੌਰਾਨ ਕਈ ਗੈਰਕਾਨੂੰਨੀ ਹਥਿਆਰ, ਵਾਹਨ ਅਤੇ ਹੋਰ ਅਪਰਾਧਿਕ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਨਾਲ ਹੀ ਪੁਲਿਸ ਵੱਲੋਂ ਗੈਂਗਸਟਰਾਂ ਦੇ ਵਿੱਤੀ ਸਰੋਤਾਂ ’ਤੇ ਵੀ ਕਰੀਬੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਗਲੇ ਪੜਾਅ ਵਿੱਚ ਉਨ੍ਹਾਂ ਦੀ ਗੈਰਕਾਨੂੰਨੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਪ੍ਰਭਬੀਰ ਸਿੰਘ ਬਰਾੜ ਨੇ ਸਪੱਸ਼ਟ ਕੀਤਾ ਕਿ ਇਹ ਆਪ੍ਰੇਸ਼ਨ ਸਿਰਫ਼ ਇਕ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਸਖ਼ਤ ਕਾਰਵਾਈਆਂ ਹੋਰ ਵੀ ਤੇਜ਼ ਕੀਤੀਆਂ ਜਾਣਗੀਆਂ, ਤਾਂ ਜੋ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਾਫ਼ ਸੁਨੇਹਾ ਹੈ ਕਿ ਅਪਰਾਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।