‘ਆਪ’ ਦੀ ਵੱਧ ਰਹੀ ਚੜਤ ਤੋਂ ਵਿਰੋਧੀ ਬੋਖਲਾਏ : ਤਰੁਣ ਵਾਲੀਆ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
Publish Date: Mon, 12 Oct 2026 04:11 PM (IST)
Updated Date: Mon, 12 Oct 2026 04:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਅੰਮ੍ਰਿਤਸਰ ਹਲਕਾ ਪੂਰਬੀ ਚੇਅਰਮੈਨ ਤਰੁਣ ਵਾਲੀਆ ਨੇ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਤਰੁਣ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਮਾਨ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਆਪਣਾ 1000-1500 ਪ੍ਰਤੀ ਮਹੀਨਾ ਦੇਣ ਵਾਲਾ ਆਖ਼ਰੀ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਵਿਚ 3000 ਤੋਂ 4500 ਤੱਕ ਦੀ ਰਕਮ ਜਮ੍ਹਾਂ ਹੋਣ ਨਾਲ ਪੰਜਾਬ ਭਰ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਤਰੁਣ ਵਾਲੀਆ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ-ਧੀਆਂ ਦੇ ਸਨਮਾਨ, ਹੱਕਾਂ ਅਤੇ ਆਤਮਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਮੇਸ਼ਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਉਣ ਲਈ ਵਚਨਬੱਧ ਰਹੀ ਹੈ ਅਤੇ ਇਹ ਯੋਜਨਾ ਉਸ ਦੀ ਮਿਸਾਲ ਹੈ। ਵਿਰੋਧੀ ਪਾਰਟੀਆਂ ਵਲੋਂ ਪਾਰਟੀ ਦੀ ਵੱਧ ਰਹੀ ਚੜ੍ਹਤ ਅਤੇ ਮੁੱਖ ਮੰਤਰੀ ਮਾਨ ਨੂੰ ਮਿਲ ਰਿਹਾ ਲੋਕਾਂ ਦਾ ਪਿਆਰ ਸਹਿਨ ਨਹੀਂ ਹੋ ਰਿਹਾ ਹੈ ਅਤੇ ਇਸੇ ਕਰਕੇ ਵਿਰੋਧੀ ਪਾਰਟੀਆਂ ਬੋਖਲਾ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ। ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਨੂੰ ਨਾ ਸਿਰਫ਼ ਆਰਥਿਕ ਸਹਾਰਾ ਮਿਲੇਗਾ, ਸਗੋਂ ਉਹ ਆਪਣੇ ਘਰੇਲੂ ਅਤੇ ਸਮਾਜਿਕ ਜੀਵਨ ਵਿਚ ਹੋਰ ਮਜ਼ਬੂਤੀ ਨਾਲ ਅੱਗੇ ਵੱਧ ਸਕਣਗੀਆਂ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਯੋਜਨਾ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਆਪਣੇ ਮੋਬਾਈਲ ਫੋਨਾਂ ‘ਤੇ ਖਾਤਿਆਂ ਵਿਚ ਰਕਮ ਆਉਣ ਦੇ ਸੰਦੇਸ਼ ਮਿਲਣ ਨਾਲ ਮਾਵਾਂ-ਭੈਣਾਂ ਦੀ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਇਸ ਯੋਜਨਾ ਨੂੰ ਇਤਿਹਾਸਕ ਫੈਸਲਾ ਕਰਾਰ ਦਿੱਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ 2027 ਵਿਚ ਵੀ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।