ਲੋਕਾਂ ਨੂੰ ਸਹੂਲਤਾਂ ਦੇਣਾ ਸਾਡਾ ਮੁੱਖ ਮਕਸਦ : ਜੁਗਰਾਜ ਬੱਲ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸਟੇਟ ਜੁਆਇੰਟ ਸੈਕਟਰੀ ਤੇ ਹਲਕਾ ਪੂਰਬੀ ਤੋਂ ਸੀਨੀਅਰ ਯੂਥ ਨੇਤਾ ਜੁਗਰਾਜ ਸਿੰਘ ਬੱਲ ਦੀ ਅਗਵਾਈ ਹੇਠ ਲੋਕ ਸੇਵਾ ਕੈਂਪ ਵਾਰਡ ਨੰਬਰ 28 ਵਿਚ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ
Publish Date: Sat, 26 Sep 2026 04:38 PM (IST)
Updated Date: Sat, 26 Sep 2026 04:39 PM (IST)
ਕੈਂਪ ਦੌਰਾਨ 10 ਲੱਖ ਵਾਲੇ ਸਿਹਤ ਕਾਰਡ ਤੇ ਰਾਸ਼ਨ ਕਾਰਡ ਬਣਾਏ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸਟੇਟ ਜੁਆਇੰਟ ਸੈਕਟਰੀ ਤੇ ਹਲਕਾ ਪੂਰਬੀ ਤੋਂ ਸੀਨੀਅਰ ਯੂਥ ਨੇਤਾ ਜੁਗਰਾਜ ਸਿੰਘ ਬੱਲ ਦੀ ਅਗਵਾਈ ਹੇਠ ਲੋਕ ਸੇਵਾ ਕੈਂਪ ਵਾਰਡ ਨੰਬਰ 28 ਵਿਚ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਲੋਕ ਸੇਵਾ ਕੈਂਪ ਲਗਾਏ ਜਾ ਰਹੇ ਹਨ। ਹਲਕਾ ਪੂਰਬੀ ਦੇ ਵਾਰਡ ਨੰਬਰ 28 ਵਿਚ ਲਗਾਏ ਗਏ ਕੈਂਪ ਦੌਰਾਨ 10 ਲੱਖ ਵਾਲੇ ਸਿਹਤ ਕਾਰਡ, ਜਾਤੀ ਸਰਟੀਫਿਕੇਟ ਅਤੇ ਰਾਸ਼ਨ ਕਾਰਡ ਤਿਆਰ ਕਰਕੇ 250 ਪਰਿਵਾਰਾਂ ਨੂੰ ਪ੍ਰਦਾਨ ਕੀਤੇ ਗਏ। ਇਸ ਮੌਕੇ ਜੁਗਰਾਜ ਸਿੰਘ ਬੱਲ ਨੇ ਕਿਹਾ ਕਿ ਲੋਕਾਂ ਦੀ ਸੇਵਾ, ਲੋਕਾਂ ਦੇ ਹੱਕਾਂ ਦੀ ਪਹਿਰੇਦਾਰੀ — ਇਹੀ ਆਮ ਆਦਮੀ ਪਾਰਟੀ ਪੰਜਾਬ ਦਾ ਸੰਕਲਪ ਹੈ। ਬੱਲ ਨੇ ਕਿਹਾ ਕਿ ਜਿਸ ਕਿਸੇ ਵਿਅਕਤੀ ਦਾ ਕਾਰਡ ਨਹੀਂ ਬਣਿਆ ਜਾਂ ਫਿਰ ਕਾਰਡ ਘਰ ਨਹੀਂ ਪਹੁੰਚਿਆ ਉਨ੍ਹਾਂ ਦੇ ਕਾਰਡ ਕੈਂਪ ਵਿਚ ਬਣਾਏ ਗਏ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਕੈਂਪ ਲਗਾਇਆ ਗਿਆ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੌਕੇ ਤੇ ਹੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ। ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ, ਵੋਟਰ ਕਾਰਡ, ਆਧਾਰ ਕਾਰਡ ਅਤੇ ਹੋਰ ਸਰਕਾਰੀ ਸਹੂਲਤਾਂ ਸਬੰਧੀ ਵੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ-ਦੁਆਰ ਤੱਕ ਪਹੁੰਚਾਉਣਾ ਅਤੇ ਹਰ ਲੋੜਵੰਦ ਦੀ ਮਦਦ ਕਰਨਾ ਸਾਡੀ ਪਹਿਲ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸੇਵਾ ਵਿਚ ਹਮੇਸ਼ਾਂ ਤਤਪਰ ਹੈ ਅਤੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਸਾਡਾ ਮੁੱਖ ਮਕਸਦ ਹੈ। ਲੋਕ ਸੇਵਾ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਸਾਡੀ ਪਹਿਲ ਹੈ। ਇਸ ਦੌਰਾਨ ਕਈ ਇਲਾਕਾ ਵਾਸੀਆਂ ਅਤੇ ਬਜ਼ੁਰਗਾਂ ਨੇ ਜੁਗਰਾਜ ਸਿੰਘ ਬੱਲ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।