ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਨੇ ਕੀਤਾ ਰੋਸ ਮੁਜ਼ਾਹਰਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸੂਬਾ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜਿਿਲ੍ਹਆਂ ਵਿਚ ਸਿਹਤ
Publish Date: Thu, 17 Sep 2026 04:28 PM (IST)
Updated Date: Thu, 17 Sep 2026 04:29 PM (IST)
ਸਿਹਤ ਵਿਭਾਗ ਦੇ ਕੱਚੇ ਕਾਮੇ ਪੱਕੇ ਨਾ ਕਰਨ ਦੇ ਰੋਸ ਵਜੋਂ ਸਰਕਾਰ ਦਾ ਕੀਤਾ ਪਿੱਟ ਸਿਆਪਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸੂਬਾ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜਿਿਲ੍ਹਆਂ ਵਿਚ ਸਿਹਤ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣੇ ਹਨ। ਇਸ ਬਾਰੇ ਆਊਟਸੋਰਸ ਜਥੇਬੰਦੀ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਅਮ੍ਰਿੰਤਪਾਲ ਸਿੰਘ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰਾਂ ਅੱਗੇ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਗਿਆ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖ਼ਾਹਾਂ ਵਿਚ ਵਾਧੇ ਨੂੰ ਲੈ ਕੇ ਮਿਤੀ 31 ਅਗਸਤ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਦੇ ਸਮੂਹ ਕੈਟਾਗਰੀਆਂ ਦੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕੇ ਕਰਨ ਦੀ ਮੰਗ, ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਅਤੇ ਬਿੱਲ 2026 ਵਿੱਚ ਸਮੂਹ ਕੈਟਾਗਰੀਆਂ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਗਈ ਸੀ। ਪਰ ਇਸ ਮੀਟਿੰਗ ਵਿੱਚ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਵੱਲੋਂ ਸਹਿਮਤੀ ਨਾ ਬਣਨ ਕਰਕੇ ਆਊਟਸੋਰਸ ਮੁਲਾਜ਼ਮਾਂ ਵਿੱਚ ਕਾਫੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਜਥੇਬੰਦੀ ਆਗੂਆਂ ਨੇ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਕਰਕੇ ਇਹ ਫੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਜਿਲ੍ਹੇ ਵਿੱਚੋਂ ਲਗਾਤਾਰ ਸਿਹਤ ਮੰਤਰੀ ਪੰਜਾਬ ਦੇ ਪੁਤਲਾ ਫੂਕ ਰੋਸ ਮੁਜ਼ਾਹਰੇ ਭਾਰੀ ਗਿਣਤੀ ਵਿੱਚ ਪੰਜਾਬ ਭਰ ਵਿੱਚ ਕੀਤੇ ਜਾਣਗੇ। ਇਸੇ ਤਹਿਤ ਬੁੱਧਵਾਰ 16 ਸਤੰਬਰ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਸਿਵਲ ਸਰਜਨ ਦਫ਼ਤਰਾਂ ਅੱਗੇ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਕੱਚੇ ਕਾਮਿਆਂ ਵੱਲੋਂ ਭਰਵੀਂ ਗਿਣਤੀ ਵਿੱਚ ਪੰਜਾਬ ਸਰਕਾਰ ਦੀ ਨਾਅਰੇਬਾਜ਼ੀ ਕਰਦੇ ਹੋਏ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਭਾਰੀ ਰੋਸ ਜ਼ਾਹਿਰ ਕੀਤਾ ਗਿਆ। ਪੁਤਲਾ ਸਾੜਣ ਮੌਕੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵੱਲੋਂ ਆਮ ਲੋਕਾਂ ਅਤੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਪਫ਼ਲੈਂਟ ਵੰਡ ਕੇ ਆਮ ਲੋਕਾਂ ਨੂੰ ਮੌਜੂਦਾ ਸਰਕਾਰ ਦੇ ਬੋਲੇ ਝੂਠਾ ਬਾਰੇ ਜਾਗੂਰਕ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਪਵਨਦੀਪ ਕੌਰ ਰੰਧਾਵਾ, ਜਿਲ੍ਹਾ ਜਨਰਲ ਸਕੱਤਰ ਹਰਪਾਲ ਸਿੰਘ, ਆਦਿ ਆਗੂਆਂ ਨੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ। ਆਗੂਆਂ ਨੇ ਦੱਸਿਆ ਕਿ ਇਹਨਾਂ ਰੋਸ ਮੁਜ਼ਾਹਰਿਆਂ ਤੋਂ ਬਾਅਦ ਪੰਜਾਬ ਸਰਕਾਰ ਖ਼ਿਲਾਫ਼ ਸ਼ੰਘਰਸਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ।