ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ, ਕਸਬਾ ਰਈਆ ਤੇ ਆਸਪਾਸ ਰਿਹਾ ਮੁਕੰਮਲ ਬੰਦ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਬੀਤੇ ਕਲ੍ਹ ਇੱਕ ਮੈਡੀਕਲ ਸਟੋਰ ਦੇ ਮਾਲਿਕ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਕਥਿਤ ਤੌਰ ’ਤੇ ਕੀਤੇ ਗਏ ਕਤਲ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ
Publish Date: Thu, 15 Oct 2026 04:15 PM (IST)
Updated Date: Thu, 15 Oct 2026 04:18 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਬੀਤੇ ਕਲ੍ਹ ਇੱਕ ਮੈਡੀਕਲ ਸਟੋਰ ਦੇ ਮਾਲਿਕ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਕਥਿਤ ਤੌਰ ’ਤੇ ਕੀਤੇ ਗਏ ਕਤਲ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਕਸਬਾ ਰਈਆ ਤੇ ਆਸਪਾਸ ਭਰਵਾਂ ਹੁੰਗਾਰਾ ਮਿਲਿਆ ਕਸਬਾ ਰਈਆ ਤੇ ਆਸਪਾਸ ਮਕੁੰਮਲ ਬੰਦ ਰਿਹਾ। ਵਾਰਿਸ ਪੰਜਾਬ ਅਕਾਲੀ ਦਲ ਵੱਲੋਂ ਬਾਜ਼ਾਰ ਵਿਚ ਰੋਸ ਮਾਰਚ ਕਰਕੇ ਫੇਰੂਮਾਨ ਚੌਕ ਵਿਚ ਰੋਸ ਧਰਨਾ ਦਿੱਤਾ ਗਿਆ, ਜਿਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਤੇ ਹੋਰ ਬੁਲਾਰਿਆਂ ਨੇ ਇਸ ਕਤਲ ਲਈ ਸਿਧੇ ਤੌਰ ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲਿਸ ਨੂੰ ਜਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਤੇ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ। ਇਸ ਰੋਸ ਧਰਨੇ ਵਿਚ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ, ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ, ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਯੂਥ ਸੀਨੀਅਰ ਮੀਤ ਪ੍ਰਧਾਨ ਪਵਨਦੀਪ ਸਿੰਘ ਏਕਲਗੱਡਾ, ਬਲਦੇਵ ਸਿੰਘ ਪ੍ਰਧਾਨ ਰਈਆ, ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ, ਸਰਕਲ ਪ੍ਰਧਾਨ ਦਿਲਬਾਗ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਸਰਕਲ ਪ੍ਰਧਾਨ ਹਰਜੀਤ ਸਿੰਘ ਫੇਰੂਮਾਨ, ਸਰਕਲ ਪ੍ਰਧਾਨ ਬਲਕਾਰ ਸਿੰਘ ਤਖਤੂਚੱਕ, ਦਲੀਪ ਸਿੰਘ ਏਕਲਗੱਡਾ, ਯੂਥ ਸਰਕਲ ਪ੍ਰਧਾਨ ਰਸ਼ਪਾਲ ਸਿੰਘ ਦੋਲੋਨੰਗਲ, ਸਰਕਲ ਪ੍ਰਧਾਨ ਗੁਰਦਰਸ਼ਨ ਸਿੰਘ ਖਿਲਚੀਆਂ, ਸਰਕਲ ਪ੍ਰਧਾਨ ਜਗਦੀਪ ਸਿੰਘ ਨਾਗੋਕੇ, ਜਿੱਲ੍ਹਾ ਪ੍ਰਧਾਨ ਇਸਤਰੀ ਵਿੰਗ ਬੀਬੀ ਪਰਮਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਇੰਦਰਜੀਤ ਕੌਰ, ਸਰਕਲ ਪ੍ਰਧਾਨ ਚਰਨਜੀਤ ਸਿੰਘ ਬੁਤਾਲਾ, ਯੂਥ ਸਰਕਲ ਪ੍ਰਧਾਨ ਸਤਿੰਦਰ ਸਿੰਘ ਛੱਜਲਵੱਡੀ, ਦਲਬੀਰ ਸਿੰਘ ਖੋਜਕੀਪੁਰ, ਯੂਥ ਸਰਕਲ ਪ੍ਰਧਾਨ ਪੁਨੀਤ ਸਿੰਘ ਜਲਾਲਾਬਾਦ, ਯੂਥ ਸਰਕਲ ਪ੍ਰਧਾਨ ਹਰਮਨ ਭੁੱਲਰ, ਜਗਤਾਰ ਸਿੰਘ ਚੀਮਾਂਬਾਠ, ਕਾਰਜ ਸਿੰਘ ਅਲੋਵਾਲ, ਮਨਜਿੰਦਰ ਸਿੰਘ ਰਾਮਪੁਰ, ਪੀ.ਏ ਸੁਖਜੀਤ ਸਿੰਘ ਗਿੱਲ ਖਾਨਪੁਰ, ਦਲ ਖਾਲਸਾ ਵਲੋਂ ਜਿਲ੍ਹਾ ਕੁਲਦੀਪ ਸਿੰਘ ਰਜਧਾਨ, ਡਾ. ਅਰਪਾਲ ਸਿੰਘ, ਸੁਖਦੇਵ ਸਿੰਘ ਵੈਰੁਵਾਲ, ਦਲਬੀਰ ਸਿੰਘ ਰਜਧਾਨ ਤੇ ਸੁਖਦੇਵ ਸਿੰਘ ਹਸਨਪੁਰ ਨੇ ਸ਼ਮੂਲੀਅਤ ਕੀਤੀ।