ਨਸ਼ਿਆਂ ਖਿਲਾਫ ਪੇਂਟਿੰਗ ਮੁਕਾਬਲੇ ਕਰਵਾਏ ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਨਸ਼ਾਖੋਰੀ ਅਤੇ ਨਸ਼ਾ ਤੱਸਕਰੀ ਦੀ ਰੋਕਥਾਮ ਨੂੰ ਲੈ ਕੇ ਸੂਬਾ ਤੇ ਕੇਂਦਰ ਸਰਕਾਰ ਦੇ ਵੱਲੋਂ ਉਲੀਕੀ ਗਈ ਦੇਸ਼ ਵਿਆਪੀ ਮੁਹਿੰਮ ਜ਼ੋਰ ਫੜ ਰਹੀ ਹੈ। ਜਿਸ ਦੇ ਤਹਿਤ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ
Publish Date: Mon, 23 Nov 2026 04:15 PM (IST)
Updated Date: Mon, 23 Nov 2026 04:16 PM (IST)
ਸਲੋਗਨ ਪੇਂਟਿੰਗ ਤੇ ਚਿੱਤਰਕਾਰੀ ਰਾਹੀਂ ਨਸ਼ਿਆਂ ਖ਼ਿਲਾਫ਼ ਦਿੱਤਾ ਵੱਡਾ ਸੁਨੇਹਾ ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਨਸ਼ਾਖੋਰੀ ਅਤੇ ਨਸ਼ਾ ਤੱਸਕਰੀ ਦੀ ਰੋਕਥਾਮ ਨੂੰ ਲੈ ਕੇ ਸੂਬਾ ਤੇ ਕੇਂਦਰ ਸਰਕਾਰ ਦੇ ਵੱਲੋਂ ਉਲੀਕੀ ਗਈ ਦੇਸ਼ ਵਿਆਪੀ ਮੁਹਿੰਮ ਜ਼ੋਰ ਫੜ ਰਹੀ ਹੈ। ਜਿਸ ਦੇ ਤਹਿਤ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵੱਲੋਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਮਰਦੀਪ ਸਿੰਘ ਬੈਂਸ ਦੀ ਅਗਵਾਈ ਅਤੇ ਲੀਗਲ ਐਕਸ਼ਨ ਏਡ ਦੇ ਕੋੌਮੀ ਪ੍ਰਧਾਨ ਸ਼ਰਤ ਵਸ਼ਿਸ਼ਟ ਦੀ ਦੇਖਖ਼ਰੇਖ ਹੇਠ ਮੁਕਾਬਲੇਬਾਜੀਆਂ ਦਾ ਆਲਮ ਜ਼ੋਰਾਂ ਤੇ ਹੈ। ਇਹ ਸਮੁੱਚੀਆਂ ਮੁਕਾਬਲੇਬਾਜੀਆਂ ਦਾ ਥੀਮ ਰੰਗਲਾ ਪੰਜਾਬ ਨਸ਼ਾ ਮੁਕਤ ਪੰਜਾਬ ਹੈ ਤੇ ਇਸ ਸਿਲਸਿਲੇ ਤਹਿਤ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿਚ ਸਲੋਗਨ, ਪੇਂਟਿੰਗ ਤੇ ਚਿੱਤਰਕਲਾ ਮੁਕਾਬਲੇ ਕਰਵਾਏ ਜਾ ਰਹੇ ਹਨ। ਜੇਤੂਆਂ ਨੂੰ ਆਕਰਸ਼ਕ ਤੇ ਦਿਲ ਖਿੱਚਵੇਂ ਇਨਾਮਾ ਦੇ ਨਾਲ ਨਵਾਜਿਆ ਜਾ ਰਿਹਾ ਹੈ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਰੋਹ ਦੇ ਦੌਰਾਨ ਜੇਤੂਆਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕਰਦਿਆਂ ਸੀਜੇਐਮ ਅਮਰਦੀਪ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਨਸ਼ਾਖੋਰੀ ਤੇ ਨਸ਼ਾਤੱਸਕਰੀ ਦੀ ਰੋਕਥਾਮ ਲਈ ਜਿੱਥੇ ਸਰਕਾਰੀ ਤੇ ਗੈਰ ਸਰਕਾਰੀ ਪੱਧਰ ਦੇ ਉਪਰਾਲੇ ਹੋ ਰਹੇ ਹਨ, ਉਥੇ ਸਮਾਜਿਕ ਬਾਸ਼ਿੰਦਿਆਂ ਨੂੰ ਵੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦੇ ਚਾਹਵਾਨਾ ਨੰੰੁੂ ਜਿੱਥੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਭਰਤੀ ਕਰਵਾਉਣ ਅਤੇ ਦਵਾਈਆਂ ਵਗੈਰਾਂ ਦੀ ਜ਼ਰੂਰਤ ਹੈ ਉਥੇ ਵਿਿਦਆਰਥੀਆਂ ਦੇ ਵੱਲੋਂ ਤਿਆਰ ਕੀਤੀ ਗਈ ਵੇਖਣ ਤੇ ਪੜਣਯੋਗ ਸਮੱਗਰੀ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਨਸ਼ਾਖੋਰੀ ਅਤੇ ਨਸ਼ਾ-ਤਸਕਰੀ ਨੰੰੁੂ ਨਕੇਲ ਪਾਉਣ ਵਾਸਤੇ ਰੰਗਲਾ ਪੰਜਾਬ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਵੱਖਖ਼ਵੱਖ ਸਕੂਲੀ ਵਿਿਦਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਸਮਾਜ ਦੇ ਵਿੱਚ ਨਸ਼ਿਆਂ ਦੇ ਉਜਾੜੇ ਤੇ ਪਤਨਮੁੱਖੀ ਪੱਖਾਂ ਤੇ ਜਾਣਕਾਰੀ ਵੀ ਮੁਹੱਈਆ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵਿਿਦਆਰਥੀਆਂ ਦਾ ਇਸ ਮੁਕਾਬਲੇਬਾਜੀ ਵਿੱਚ ਸ਼ਮੂਲੀਅਤ ਕਰਨਾ ਇੱਕ ਚੰਗੀ ਪਿਰਤ ਹੈ। ਉਨ੍ਹਾਂ ਇਸ ਮੁਹਿੰਮ ਨੂੰ ਹੋਰ ਵੀ ਵੱਡੇ ਪੱਧਰ ਤੇ ਅੱਗੇ ਵਧਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਲੀਗਲ ਐਕਸ਼ਨ ਏਡ ਦੇ ਕੌਮੀ ਪ੍ਰਧਾਨ ਸ਼ਰਤ ਵਸ਼ਿਸ਼ਟ ਨੇ ਵੱਖਖ਼ਵੱਖ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਿਦਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਐਡਵੋਕੇਟ ਸੰਜੀਤ ਸਿੰਘ, ਪੂਨਮ ਸ਼ਰਮਾ, ਜੀਐਸ ਸੰਧੂ, ਮਨਪ੍ਰੀਤ ਕੌਰ ਅਤੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਆਦਿ ਹਾਜ਼ਰ ਸਨ।