ਤਰਨਤਾਰਨ ਦੇ ਸਰਹੱਦੀ ਪਿੰਡ ਦੇ ਖੇਤਾਂ ’ਚ ਡਿੱਗਾ ਪਾਕਿਸਤਾਨੀ ਡ੍ਰੋਨ, BSF ਦੇ ਜਵਾਨਾਂ ਨੂੰ ਗਸ਼ਤ ਦੌਰਾਨ ਹੋਇਆ ਬਰਾਮਦ
ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਾੜੀ ਕੰਬੋਕੀ ਦੇ ਖੇਤਾਂ ਵਿੱਚ ਪਾਕਿਸਤਾਨੀ ਡਰੋਨ ਮਿਲਿਆ ਹੈ। ਇਸ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਖਲਜ਼ਾ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Publish Date: Sun, 19 Oct 2025 09:44 AM (IST)
Updated Date: Sun, 19 Oct 2025 01:01 PM (IST)
ਪੱਤਰ ਪ੍ਰੇਰਕ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਾੜੀ ਕੰਬੋਕੀ ਦੇ ਖੇਤਾਂ ਵਿੱਚ ਪਾਕਿਸਤਾਨੀ ਡਰੋਨ ਮਿਲਿਆ ਹੈ। ਇਸ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਖਲਜ਼ਾ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਏਐਸਆਈ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਮਧੀਮੇਘਾ ਨੇੜੇ ਮੌਜੂਦ ਸਨ। ਇਸ ਦੌਰਾਨ ਸੂਚਨਾ ਮਿਲੀ ਕਿ ਪਿੰਡ ਮਾੜੀ ਕੰਬੋਕੀ ਦੇ ਰਹਿਣ ਵਾਲੇ ਰਣਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਦੇ ਖੇਤਾਂ ਵਿੱਚ ਇੱਕ ਡਰੋਨ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।