ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਸੋਮਵਾਰ ਸ਼ਾਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਸੈਕਟਰ ਵਿਚ ਪਾਕਿਸਤਾਨੀ ਨਾਗਰਿਕ ਨੂੰ 10 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕੰਡਿਆਲੀ ਤਾਰ ਪਾਰ ਕਰ ਕੇ ਭਾਰਤੀ ਖੇਤਰ ਵਿਚ ਕਿਵੇਂ ਦਾਖਲ ਹੋਇਆ। ਘਟਨਾ ਤੋਂ ਬਾਅਦ ਬੀਐੱਸਐੱਫ ਅਤੇ ਐੱਨੀਸੀਬੀ ਟੀਮਾਂ ਕੰਡਿਆਲੀ ਤਾਰ ਨੇੜੇ ਜਾਂਚ ਕਰ ਰਹੀਆਂ ਹਨ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਸੋਮਵਾਰ ਸ਼ਾਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਸੈਕਟਰ ਵਿਚ ਪਾਕਿਸਤਾਨੀ ਨਾਗਰਿਕ ਨੂੰ 10 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕੰਡਿਆਲੀ ਤਾਰ ਪਾਰ ਕਰ ਕੇ ਭਾਰਤੀ ਖੇਤਰ ਵਿਚ ਕਿਵੇਂ ਦਾਖਲ ਹੋਇਆ। ਘਟਨਾ ਤੋਂ ਬਾਅਦ ਬੀਐੱਸਐੱਫ ਅਤੇ ਐੱਨੀਸੀਬੀ ਟੀਮਾਂ ਕੰਡਿਆਲੀ ਤਾਰ ਨੇੜੇ ਜਾਂਚ ਕਰ ਰਹੀਆਂ ਹਨ।
ਦੋਵਾਂ ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਇਲਾਕੇ ਵਿਚ ਵਿਸਫੋਟਕ ਅਤੇ ਹਥਿਆਰ ਵੀ ਲੁਕੋਏ ਗਏ ਹਨ। ਇਸ ਸਮੇਂ ਤਲਾਸ਼ੀ ਮੁਹਿੰਮ ਜਾਰੀ ਹੈ। ਐੱਨਸੀਬੀ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਬੂ ਬਕਰ ਵਜੋਂ ਕੀਤੀ ਹੈ, ਜੋ ਕਿ ਪਾਕਿਸਤਾਨ ਦੇ ਕਸੂਰ ਜ਼ਿਲ੍ਹੇ ਦੇ ਛੱਤੀਆ ਪਿੰਡ ਦਾ ਰਹਿਣ ਵਾਲਾ ਹੈ। ਮੁਲਜ਼ਮ ਤੋਂ ਇਕ ਮੋਬਾਈਲ ਉੋਨ ਅਤੇ ਕੁਝ ਪਾਕਿਸਤਾਨੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ।
ਮੁਲਜ਼ਮ ਦੇ ਕਬਜ਼ੇ ਵਿਚੋਂ ਬਰਾਮਦ ਕੀਤੇ ਗਏ ਮੋਬਾਈਲ ਫੋਨ ਨੇ ਕਈ ਰਾਜ਼ ਉਜਾਗਰ ਕੀਤੇ ਹਨ। ਕੁਝ ਨੰਬਰ ਡਿਲੀਟ ਕੀਤੇ ਗਏ ਪਾਏ ਗਏ। ਇਹ ਸ਼ੱਕ ਹੈ ਕਿ ਡਿਲੀਟ ਕੀਤੇ ਗਏ ਨੰਬਰ ਭਾਰਤੀ ਤਸਕਰਾਂ, ਅਪਰਾਧੀਆਂ ਅਤੇ ਗੈਂਗਸਟਰਾਂ ਦੇ ਹੋ ਸਕਦੇ ਹਨ।
ਐਨਸੀਬੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਬੂ ਬਕਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਅਤੇ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ ਲਈ ਵੀ ਕੰਮ ਕਰ ਰਿਹਾ ਹੈ। ਐੱਨਸੀਬੀ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਪੰਜਾਬ ਵਿਚ ਅਬੂ ਬਕਰ ਕਿਹੜੇ ਕੇਐੱਲਐੱਫ ਮੈਂਬਰਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਦੋਸ਼ੀ ਦੀਆਂ ਭਵਿੱਖੀ ਯੋਜਨਾਵਾਂ ਦੀ ਵੀ ਜਾਂਚ ਕਰ ਰਹੀ ਹੈ।