- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਸ ਵਿਚ ਸਿੱਖ ਜਥੇਬੰਦੀਆਂ ਦੇ ਮੁਖੀ ਸੰਗਤਾਂ ਨੂੰ ਸੰਬੋਧਨ ਕਰਨਗੇ । ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਸ ਪੰਥਕ ਇਕੱਠ ਵਿੱਚ ਵੱਖ-ਵੱਖ ਸਿੱਖ ਸੰਗਠਨ, ਧਾਰਮਿਕ ਸੰਸਥਾਵਾਂ, ਸੰਤ ਅਤੇ ਬੁੱਧੀਜੀਵੀਆਂ ਨੂੰ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੱਦਾ ਪੱਤਰ ਦਿੱਤਾ ਗਿਆ ਸੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਹੋਣ ਦੇ ਆਦੇਸ਼ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੰਥਕ ਇਕੱਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੁਰੂ ਹੋ ਗਿਆ ਹੈ । ਜਿਸ ਵਿਚ ਸਿੱਖ ਜਥੇਬੰਦੀਆਂ ਦੇ ਮੁਖੀ ਸੰਗਤਾਂ ਨੂੰ ਸੰਬੋਧਨ ਕਰਨਗੇ । ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਸ ਪੰਥਕ ਇਕੱਠ ਵਿੱਚ ਵੱਖ-ਵੱਖ ਸਿੱਖ ਸੰਗਠਨ, ਧਾਰਮਿਕ ਸੰਸਥਾਵਾਂ, ਸੰਤ ਅਤੇ ਬੁੱਧੀਜੀਵੀਆਂ ਨੂੰ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੱਦਾ ਪੱਤਰ ਦਿੱਤਾ ਗਿਆ ਸੀ।
ਇਸ ਪੰਥਕ ਇਕੱਠ ਦਾ ਮੁੱਖ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਲਏ ਗਏ ਫੈਸਲਿਆਂ ਦੀ ਪਰੋੜਤਾ ਕਰਨਾ ਹੈ ਤਾਂ ਜੋ ਦੁਨੀਆਂ ਭਰ ਦੇ ਸਿੱਖਾਂ ਨੂੰ ਇਸ ਫੈਸਲੇ ਤੋਂ ਜਾਣੂ ਕਰਵਾਉਂਦੇ ਹੋਏ ਇਸ ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ ਜਾ ਸਕੇ । ਇਸ ਵਿਚ ਭਵਿੱਖ ਦੀ ਰਣਨੀਤੀ ਵੀ ਤੈਅ ਕੀਤੀ ਜਾਵੇਗੀ।