ਅੱਜ ਹੋਵੇਗੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਥਕ ਇਕੱਤਰਤਾ, ਵੱਖ-ਵੱਖ ਪੰਥਕ ਮਾਮਲਿਆਂ ’ਤੇ ਹੋਵੇਗੀ ਵਿਚਾਰ ਚਰਚਾ
ਸੂਤਰਾਂ ਮੁਤਾਬਕ ਇਸ ਇਕੱਤਰਤਾ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਮੂਲੀਅਤ ਕਰਨ ਲਈ ਬੁਲਾਇਆ ਗਿਆ। ਇਸ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਈ ਗਈ ਪਟੀਸ਼ਨ ਤੇ ਅਗਲੇਰੀ ਕਾਰਵਾਈ ਸਬੰਧੀ ਪੰਥਕ ਰਾਏ ਲਈ ਜਾਵੇਗੀ।
Publish Date: Sun, 03 May 2026 08:30 AM (IST)
Updated Date: Sun, 03 May 2026 08:33 AM (IST)
ਪੰਜਾਬੀ ਜਾਗਰਣ ਰਿਪੋਰਟਰ : ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ 3 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਥਕ ਇਕੱਤਰਤਾ ਹੋਵੇਗੀ। ਜਿਸ ਵਿਚ ਵੱਖ-ਵੱਖ ਮਾਮਲਿਆਂ ਉੱਤੇ ਵਿਚਾਰ ਚਰਚਾ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਇਸ ਇਕੱਤਰਤਾ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਮੂਲੀਅਤ ਕਰਨ ਲਈ ਬੁਲਾਇਆ ਗਿਆ। ਇਸ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਈ ਗਈ ਪਟੀਸ਼ਨ ਤੇ ਅਗਲੇਰੀ ਕਾਰਵਾਈ ਸਬੰਧੀ ਪੰਥਕ ਰਾਏ ਲਈ ਜਾਵੇਗੀ। ਇਸ ਦੇ ਨਾਲ ਹੀ ਹਾਲ ਹੀ ਵਿਚ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਏ ਬੇਅਦਬੀ ਸਬੰਧੀ ਕਾਨੂੰਨ ’ਤੇ ਵੀ ਵਿਚਾਰ ਚਰਚਾ ਹੋਵੇਗੀ।