ਮਾਪੇ ਆਪਣੇ ਬੱਚਿਆਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਾਤਾ ਚਰਨ ਕੌਰ ਕਾਲਜ ਪਬਲਿਕ ਹੈਲਥ ਦੇ ਐੱਮਡੀ ਡਾ. ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ
Publish Date: Sun, 07 Dec 2025 04:24 PM (IST)
Updated Date: Sun, 07 Dec 2025 04:27 PM (IST)

ਬੱਚਿਆਂ ਨੂੰ ਵੀ ਸਹੀ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਚਾਹੀਦਾ : ਡਾ. ਰਣਜੀਤ ਸਿੰਘ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਾਤਾ ਚਰਨ ਕੌਰ ਕਾਲਜ ਪਬਲਿਕ ਹੈਲਥ ਦੇ ਐੱਮਡੀ ਡਾ. ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ। ਆਧੁਨਿਕਤਾ ਦੇ ਯੁੱਗ ਵਿਚ ਉਹ ਆਪਣੇ ਬੱਚਿਆਂ ਨੂੰ ਐਂਡਰਾਇਡ ਮੋਬਾਇਲ ਦੇ ਰਹੇ ਹਨ, ਪਰ ਉਨ੍ਹਾਂ ਦੇ ਮੋਬਾਇਲਾਂ ਦੀ ਜਾਂਚ ਕਰਨਾ ਵੀ ਉਨ੍ਹਾਂ ਦਾ ਫਰਜ਼ ਹੈ ਕਿ ਉਹ ਆਪਣੇ ਮੋਬਾਇਲ ਤੇ ਕੀ-ਕੀ ਕਰ ਰਹੇ ਹਨ। ਬੱਚਿਆਂ ਨੂੰ ਉਨ੍ਹਾਂ ਦੇ ਮੋਬਾਇਲ ਤੇ ਲਾਕ ਬਿਲਕੁਲ ਨਾ ਲਗਾਉਣ ਦਿਓ। ਵੈਸੇ, ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਐਂਡਰਾਇਡ ਫੋਨ ਨਾ ਹੀ ਦੇਣ। ਜੇਕਰ ਦੇਣਾ ਹੋਵੇ ਤਾਂ ਉਨ੍ਹਾਂ ਨੂੰ ਸਧਾਰਨ ਫ਼ੋਨ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚੇ ਐਂਡ੍ਰਾਇਡ ਫੋਨ ਦੀ ਗਲਤ ਵਰਤੋਂ ਕਰ ਰਹੇ ਹਨ। ਇੰਟਰਨੈੱਟ ਦੇ ਯੁੱਗ ਵਿੱਚ ਜਿੱਥੇ ਇਸ ਦੇ ਫਾਇਦੇ ਹਨ ਉੱਥੇ ਇਸ ਦੇ ਕਈ ਨੁਕਸਾਨ ਵੀ ਹਨ। ਉਨ੍ਹਾਂ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਈਟੀ ਐਕਟ ਅਤੇ ਕਾਨੂੰਨ ਬਾਰੇ ਵੀ ਜਾਣਕਾਰੀ ਦੇਣ, ਤਾਂ ਜੋ ਬੱਚੇ ਕਿਸੇ ਵੱਡੀ ਮੁਸੀਬਤ ਵਿਚ ਨਾ ਫਸਣ। ਉਨ੍ਹਾਂ ਕਿਹਾ ਕਿ ਅੱਜ ਕੱਲ ਬੱਚੇ ਗਲਤ ਰਸਤੇ ਪੈ ਕੇ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਅਜਿਹੀਆਂ ਘਟਨਾਵਾਂ ਰੋਜਾਨਾ ਅਖਬਾਰਾਂ ਦੀਆਂ ਸੁਰਖੀਆਂ ਬਣਦੀਆਂ ਹਨ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਮਾਪਿਆਂ ਵਿਚ ਵਧਦੀ ਦੂਰੀ ਦਾ ਕਰਨ ਕਿਤੇ ਨਾ ਕਿਤੇ ਸੋਸ਼ਲ ਮੀਡੀਆ ਦਾ ਹੋ ਰਿਹਾ ਗਲਤ ਇਸਤੇਮਾਲ ਵੀ ਹੈ, ਇਸ ਲਈ ਇਸ ਬਾਰੇ ਮਾਪਿਆਂ ਨੂੰ ਜਾਗਰੂਕ ਹੋਣ ਦੇ ਨਾਲ-ਨਾਲ ਬੱਚਿਆਂ ਨੂੰ ਵੀ ਸਹੀ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।