ਸਰਕਾਰ ਦੀਆਂ ਨੀਤੀਆਂ ਤੋਂ ਅੱਕੇ ਬੈਠੇ ਨੇ ਪੈਨਸ਼ਨਰਜ਼
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਟੇਂਟ ਮਨਿਸਟਰੀਅਲ ਪੈਨਸ਼ਨਰਜ ਐਸੋਸੀਏਸ਼ਨ ਦੀ ਸਾਲ 2026 ਦੀ ਪਲੇਠੀ ਮੀਟਿੰਗ ਪ੍ਰਧਾਨ ਦਲਬੀਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੌਜੂਦਾ ਸਰਕਾਰ ਦੀਆਂ ਪੈਨਸ਼ਰਾਂ ਅਤੇ ਮੁਲਾਜਮਾ ਪ੍ਰਤੀ
Publish Date: Wed, 21 Jan 2026 04:30 PM (IST)
Updated Date: Wed, 21 Jan 2026 04:33 PM (IST)

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਟੇਂਟ ਮਨਿਸਟਰੀਅਲ ਪੈਨਸ਼ਨਰਜ ਐਸੋਸੀਏਸ਼ਨ ਦੀ ਸਾਲ 2026 ਦੀ ਪਲੇਠੀ ਮੀਟਿੰਗ ਪ੍ਰਧਾਨ ਦਲਬੀਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੌਜੂਦਾ ਸਰਕਾਰ ਦੀਆਂ ਪੈਨਸ਼ਰਾਂ ਅਤੇ ਮੁਲਾਜਮਾ ਪ੍ਰਤੀ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਸਮੂਹ ਪੈਨਸ਼ਨਰਾਂ ਨੇ ਸਰਕਾਰ ਨੂੰ ਕੋਸ਼ਿਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਲ 2025 ਵਿੱਚ ਸਰਕਾਰ ਵਲੋਂ ਬਣਦੇ 16 ਪ੍ਰਤੀਸ਼ਤ ਡੀਏ ਦੀਆ ਪੰਜ ਕਿਸ਼ਤਾਂ ਵਿਚੋਂ ਇਕ ਵੀ ਕਿਸ਼ਤ ਨਾ ਦੇ ਕੇ ਪੀਪਾ ਖਾਲੀ ਹੋਣ ਦਾ ਸਬੂਤ ਦਿੱਤਾ ਹੈ ਜਦਕਿ ਮੁੱਖ ਮੰਤਰੀ ਸਾਹਿਬ ਸਟੇਜਾਂ ਤੋਂ ਸਰਕਾਰ ਦਾ ਖਜ਼ਾਨਾ ਭਰਿਆ ਹੋਣ ਦਾ ਦਾਅਵਾ ਹਮੇਸ਼ਾ ਕਰਦੇ ਹਨ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਕੁਝ ਦੇਣਾ ਤਾਂ ਦੂਰ ਦੀ ਗੱਲ ਮੀਟਿੰਗ ਤਕ ਨਹੀਂ ਕੀਤੀ। ਹਮੇਸ਼ਾਂ ਮੀਟਿੰਗ ਦੀ ਤਾਰੀਕ ’ਤੇ ਤਾਰੀਕ ਹੀ ਪਾਈ ਹੈ ਜ਼ੋ ਕਿ ਬਹੁਤ ਮਾੜੀ ਗੱਲ ਹੈ। ਬੁਲਾਰਿਆਂ ਨੇ ਕਿਹਾ ਕਿ 2021 ਵਿਚ ਜਦ ਭਗਵੰਤ ਮਾਨ ਤੇ ਵਿਤ ਮੰਤਰੀ ਜਦੋਂ ਪੈਨਸ਼ਨਰਾ ਤੇ ਮੁਲਾਜ਼ਮਾਂ ਨੂੰ ਮਿਲਦੇ ਸਨ ਤਾਂ ਕਿਹਾ ਕਰਦੇ ਸਨ ਕਿ ਉਨ੍ਹਾਂ ਦੀ ਸਰਕਾਰ ਵੇਲੇ ਪੈਨਸ਼ਨਰਾ ਤੇ ਮੁਲਾਜ਼ਮਾਂ ਨੂੰ ਕੋਈ ਧਰਨਾ ਮੁਜ਼ਾਹਰਾ ਨਹੀਂ ਕਰਨਾ ਪਵੇਗਾ ਅਤੇ ਸਮੇਂ ਸਿਰ ਉਨ੍ਹਾਂ ਦੀਆਂ ਮੁਸਕਲਾਂ ਦਾ ਹਲ ਹੋਇਆ ਕਰੇਗਾ, ਪਰ ਅਜੋਕੀ ਸਥਿਤੀ ਇਸ ਦੇ ਬਿਲਕੁਲ ਉਲਟ ਹੈ, ਪੈਨਸ਼ਨਰਾ ਨੂੰ ਆਪਣੇ ਹੱਕ ਲੈਣ ਲਈ ਸੜਕਾਂ ਤੇ ਅੰਦੋਲਨ ਕਰਨ ਲਈ ਇਹ ਸਰਕਾਰ ਮਜਬੂਰ ਕਰ ਰਹੀ ਹੈ। ਪੈਨਸ਼ਨਰਾਂ ਅਤੇ ਪੰਜਾਬ ਸਰਕਾਰ ਦੀ ਆਪਸੀ ਦੂਰੀਆਂ ਦਿਨ ਬਦਿਨ ਵਧ ਰਹੀਆਂ ਹਨ। ਸਰਕਾਰ ਨੂੰ ਆਪਣਾ ਹੱਠੀ ਰਵਈਆ ਤਿਆਗ ਕੇ ਪੈਨਸ਼ਨਰਾ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਪੂਰੀਆਂ ਕਰਨੀਆਂ ਚਾਹੀਦੀਆਂ ਹਨ ਬਣਦਾ 16 ਪ੍ਰਤੀਸ਼ਤ ਡੀਏ ਤੁਰੰਤ ਰਲੀਜ਼ ਕੀਤਾ ਜਾਣਾ ਚਾਹੀਦਾ ਹੈ। 2.59 ਦੇ ਗੁਣਾਕ ਫਾਰਮੂਲੇ ਨਾਲ ਪੈਨਸ਼ਨ ਫਿਕਸ ਕਰਨੀ ਚਾਹੀਦੀ ਹੈ। ਮੈਡੀਕਲ ਭੱਤਾ 3000 ਰੁਪਏ ਪ੍ਰਤੀ ਮਹੀਨਾ ਦਿਤਾ ਜਾਵੇ, ਲੀਵ ਇਨਕੈਸਮੈਟ ਦਾ ਏਰੀਅਰ, ਪੇ ਕਮਿਸ਼ਨ ਦਾ ਏਰੀਅਰ ਆਦਿ ਇਕੱਠਾ ਇਕ ਕਿਸ਼ਤ ਵਿਚ ਯਕਮੁਸ਼ਤ ਦਿਤਾ ਜਾਵੇ। ਫੈਮਲੀ ਪੈਨਸ਼ਨਰਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨੇ ਚਾਹੀਦੇ ਹਨ। ਐਲਟੀਸੀ ਬਣਦੀ ਮਿਤੀ ਤੇ ਡਿਊ ਹੋਣ ਤੋਂ ਤੁਰੰਤ ਦੇਣਾ ਚਾਹੀਦਾ ਹੈ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ੇਕਰ ਸਰਕਾਰ ਨੇ ਪੈਨਸ਼ਰਾਂ ਅਤੇ ਮੁਲਾਜਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ 2027 ਦੀਆ ਚੋਣਾਂ ਵਿਚ ਮੌਜੂਦਾ ਸਰਕਾਰ ਨੂੰ ਖਮਿਆਜਾ ਭੁਗਤਣਾ ਪਵੇਗਾ। ਇਸ ਮੌਕੇ ਜਥੇਬੰਦੀ ਦਾ ਸਾਲ 2026 ਦਾ ਕੈਲੰਡਰ ਜਾਰੀ ਕਰਨ ਲਈ ਜਗਦੀਸ਼ ਠਾਕਰ ਪ੍ਰਧਾਨ ਪੀਐਸਐਮਐਸਯੂ ਜ਼ਿਲ੍ਹਾ ਅੰਮ੍ਰਿਤਸਰ ਅਤੇ ਅਮਨ ਸ਼ਰਮਾ ਥਰੀਏਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਨ੍ਹਾਂ ਵਲੋਂ ਕੈਲੰਡਰ ਜਾਰੀ ਕੀਤਾ ਗਿਆ ਉਨ੍ਹਾਂ ਪੰਜਾਬ ਸਟੇਟ ਮਨਿਸਟੀਰੀਅਲ ਪੈਨਸ਼ਨਰਜ ਐਸੋਸੀਏਸ਼ਨ ਦੇ ਸਾਰੇ ਲੀਡਰਾਂ ਨੂੰ ਵਧਾਈਆ ਦਿਤੀਆਂ ਤੇ ਜਥੇਬੰਦੀ ਦੀ ਚੜਦੀ ਕਲਾ ਦੀ ਕਾਮਨਾ ਕੀਤੀ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਬਾਜਵਾ, ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਨਿਰਮਲ ਸਿੰਘ ਅਨੰਦ, ਜਨਰਲ ਸਕੱਤਰ ਰਮੇਸ਼ ਗਿੱਲ, ਵਿੱਤ ਸਕੱਤਰ ਬਲਬੀਰ ਸਿੰਘ, ਚੇਅਰਮੈਨ ਬਲਵਿੰਦਰ ਕੁਮਾਰ ਜੈਂਤੀਪੁਰ, ਸੀਨੀਅਰ ਮੀਤ ਪ੍ਰਧਾਨ ਵੀਨਾ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਸੋਮ ਨਾਥ ਰੋਲੀਆ, ਮੁੱਖ ਸਲਾਹਕਾਰ ਹਰਵਿੰਦਰ ਸਿੰਘ ਜੋਸਨ, ਮੁੱਖ ਜਥੇਬੰਦਕ ਸਕੱਤਰ ਯੋਗੇਸ਼ ਭਾਟੀਆ ਅਤੇ ਪ੍ਰੈਸ ਸਕੱਤਰ ਮਨਜੀਤ ਸਿੰਘ ਤੋਂ ਇਲਾਵਾ ਹੋਰ ਵੀ ਸਾਥੀ ਹਾਜ਼ਰ ਸਨ।