ਮਾਨ ਸਰਕਾਰ ਦੇ ਰਾਜ ’ਚ ਲੋਕ ਦੁੱਖੀ : ਮੋਨੂੰ ਇਟਲੀ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਇਟਲੀ ਦੇ ਸਮੂਹ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਐੱਸਸੀ ਵਿੰਗ ਇਟਲੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮੋਨੂੰ ਇਟਲੀ, ਜਗਵੰਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ
Publish Date: Fri, 17 Apr 2026 04:20 PM (IST)
Updated Date: Fri, 17 Apr 2026 04:24 PM (IST)

ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਇਟਲੀ ਦੇ ਸਮੂਹ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਐੱਸਸੀ ਵਿੰਗ ਇਟਲੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮੋਨੂੰ ਇਟਲੀ, ਜਗਵੰਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐੱਨਆਰਆਈ ਵਿੰਗ, ਜਗਜੀਤ ਸਿੰਘ ਜਨਰਲ ਸਕੱਤਰ ਇਟਲੀ, ਬਲਰਾਜ ਸਿੰਘ, ਨਵਰਾਜ ਸਿੰਘ, ਸੁਖਵਿੰਦਰ ਸਿੰਘ, ਤਰਨਵੀਰ ਸਿੰਘ, ਸ਼ੀਤਲ ਸਿੰਘ, ਤੇਜਪ੍ਰਤਾਪ ਸਿੰਘ, ਜੋਰਾਵਰ ਸਿੰਘ ਸ਼ਾਮਲ ਹੋਏ। ਮੋਨੂੰ ਇਟਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਲੋਕ ਦੁੱਖੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿਚ ਪੰਜਾਬ ਦੇ ਹਾਲਾਤ ਇੰਨੇ ਜਿਆਦਾ ਖਰਾਬ ਹੋ ਗਏ ਹਨ ਕਿ ਲੋਕ ਹੁਣ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਵੱਧ ਰਹੀ ਗੁੰਡਾਗਰਦੀ ਤੇ ਲੁੱਟਾਂ-ਖੋਹਾਂ ਕਾਰਨ ਲੋਕਾਂ ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਜਿਸਦੇ ਬਾਵਜੂਦ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ। ਮੋਨੂੰ ਇਟਲੀ ਨੇ ਕਿਹਾ ਕਿ ਜਿਸ ਉਮੀਦ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਹੈ, ਉਸ ਉਮੀਦ ’ਤੇ ਖਰਾ ਨਾ ਉਤਰ ਕੇ ਮਾਨ ਸਰਕਾਰ ਲੋਕਾਂ ਨੂੰ ਦਹਿਸ਼ਤ ਦੇ ਮਾਹੌਲ ਵਿਚ ਧਕੇਲ ਰਹੀ ਹੈ, ਜੋ ਕਿ ਆਉਣ ਵਾਲੇ ਸਮੇਂ ਵਿਚ ਭਿਆਨਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਮਾਨ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣਗੇ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣਗੇ।