ਲੋਕਾਂ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਮਾਨਸਾ 'ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦਿੱਤੀ ਸੀ, ਜਿਸ ਦੇ ਤਹਿਤ ਸਥਾਨਕ ਕਸਬਾ ਚੌਂਕ ਮਹਿਤਾ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ
Publish Date: Thu, 15 Oct 2026 04:13 PM (IST)
Updated Date: Thu, 15 Oct 2026 04:15 PM (IST)
ਪਰਵਿੰਦਰ ਝੋਟਾ ਦੀ ਮੌਤ ਨੂੰ ਲੈ ਕੇ ਚੌਂਕ ਮਹਿਤਾ ’ਚ ਜ਼ਬਰਦਸਤ ਰੋਸ ਪ੍ਰਦਰਸ਼ਨ ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਮਾਨਸਾ ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦਿੱਤੀ ਸੀ, ਜਿਸ ਦੇ ਤਹਿਤ ਸਥਾਨਕ ਕਸਬਾ ਚੌਂਕ ਮਹਿਤਾ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ, ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਅਤੇ ਹੋਰਨਾਂ ਇਨਸਾਫ ਪਸੰਦ ਲੋਕਾਂ ਦੇ ਵੱਲੋਂ ਰੋਸ ਪ੍ਰਦਰਸਨ ਕਰਦਿਆਂ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪਰਵਿੰਦਰ ਝੋਟਾ ਦੀ ਮੌਤ ਤੇ ਅਫਸੋਸ ਜਾਹਿਰ ਕੀਤਾ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਰੱਜ ਕੇ ਕੋਸਿਆ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਮਾਪਿਆਂ ਨੂੰ ਆਪਣੇ ਪੁੱਤ ਦੀ ਮੌਤ ਦਾ ਇਨਸਾਫ ਹਰ ਹੀਲੇ ਮਿਲਣਾ ਚਾਹੀਦਾ ਹੈ। ਇਸ ਮੌਕੇ ਅਜੀਤਪਾਲ ਸਿੰਘ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਗੁਰਪ੍ਰੀਤ ਸਿੰਘ ਜਲਾਲ ਈਟੀਟੀ ਆਧਿਆਪਕ ਯੂਨੀਅਨ, ਰਣਧੀਰ ਸਿੰਘ ਬੁੱਟਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਉਮਰਾਜ ਸਿੰਘ ਧਰਦਿਓ ਭਾਰਤੀ ਕਿਸ਼ਨ ਯੂਨੀਅਨ ਰਾਜੇਵਾਲ, ਮਨਦੀਪ ਸਿੰਘ ਧਰਦਿਉ ਗ੍ਰਾਮੀਣ ਵਾਤਾਵਰਣ ਬਚਾਓ ਕਮੇਟੀ, ਸਾਬਕਾ ਸਰਪੰਚ ਮਨਦੀਪ ਸਿੰਘ ਸੋਨਾ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਨੰਗਲੀ, ਸਰਕਲ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ, ਜੱਥੇਦਾਰ ਗੁਰਮੀਤ ਸਿੰਘ ਖੱਬੇ ਰਾਜਪੂਤਾਂ ਸਾਬਕਾ ਚੇਅਰਮੈਨ, ਪ੍ਰਧਾਨ ਜੋਰਾਵਰ ਸਿੰਘ ਬੱਬਾ, ਬਲਜੀਤ ਸਿੰਘ ਬੁੱਟਰ, ਡਾ. ਦਲਬੀਰ ਸਿੰਘ ਵੇਰਕਾ, ਜੱਥੇ ਬਿਕਰਮ ਸਿੰਘ ਕੋਟਲਾ, ਜੁਗਰਾਜ ਸਿੰਘ ਉਦੋਨੰਗਲ, ਪਟਵਾਰੀ ਰਸ਼ਪਾਲ ਸਿੰਘ ਜਲਾਲ, ਰਣਜੀਤ ਦੁਲਾਰੀ ਆਸਾ ਵਰਕਰ, ਦਿਲਸ਼ੇਰ ਸਿੰਘ ਐਡਵੋਕੇਟ, ਸ਼ਮਸ਼ੇਰ ਸਿੰਘ ਸ਼ੇਰਾ, ਜਤਿੰਦਰ ਸਿੰਘ ਲੱਧਾ ਮੁੰਡਾ, ਤਜਿੰਦਰ ਪਾਲ ਸਿੰਘ ਲਾਡੀ, ਬਲਬੀਰ ਸਿੰਘ ਬੁੱਟਰ, ਗੁਰਲਾਲ ਸਿੰਘ ਲਾਲੀ, ਫੌਜੀ ਗੁਰਪਾਲ ਸਿੰਘ, ਸ਼ਿਵਚਰਨ ਸਿੰਘ ਮਹਿਸਮਪੁਰ ਕਿਸਾਨ ਆਗੂ, ਬਲਜਿੰਦਰ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਬੁੱਟਰ, ਰਣਜੀਤ ਸਿੰਘ, ਪ੍ਰਧਾਨ ਕੇਵਲ ਸਿੰਘ, ਸਕੱਤਰ ਸਿੰਘ ਜਲਾਲ, ਦਿਲਬਾਗ ਸਿੰਘ, ਗੁਰਜੰਟ ਸਿੰਘ ਮਹਿਤਾ, ਮਨਜੀਤ ਸਿੰਘ ਮੰਨਾ, ਕੁਲਦੀਪ ਸਿੰਘ, ਮਨਦੀਪ ਸਿੰਘ, ਰਣਜੀਤ ਸਿੰਘ, ਦੇਸ਼ਾਂ ਸਿੰਘ, ਲੱਖਵਿੰਦਰ ਸਿੰਘ, ਅਰਜਨ ਸਿੰਘ, ਗੁਰਮੇਲ ਸਿੰਘ ਤੇ ਗੁਰਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਮੌਜੂਦ ਸਨ।