ਪੰਜਾਬ ਰੋਡਵੇਜ਼ ਦੇ ਪੱਕੇ ਕਰਮਚਾਰੀ ਹੜਤਾਲ ’ਤੇ ਰਹਿਣਗੇ ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਰੋਡਵੇਜ਼ ਕੱਚੇ ਕਰਮਚਾਰੀਆਂ ਦੀਆਂ ਮੰਗਾਂ ਮੰਨਵਾਉਣ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਵਿਚ ਨਵਾਂ ਮੌੜ ਆ ਗਿਆ। ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰੋਡਵੇਜ਼
Publish Date: Wed, 26 Aug 2026 06:39 PM (IST)
Updated Date: Wed, 26 Aug 2026 06:40 PM (IST)
ਪੀਆਰਟੀਸੀ ਪੰਜਾਬ ਰੋਡਵੇਜ਼ ਦੇ ਕੱਚੇ ਕਰਮਚਾਰੀ ਦੀ ਹੜਤਾਲ ਰੱਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸਾ ਮਿਲਣ ਤੋਂ ਬਾਅਦ ਲਿਆ ਫੈਸਲਾ ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਰੋਡਵੇਜ਼ ਕੱਚੇ ਕਰਮਚਾਰੀਆਂ ਦੀਆਂ ਮੰਗਾਂ ਮੰਨਵਾਉਣ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਵਿਚ ਨਵਾਂ ਮੌੜ ਆ ਗਿਆ। ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਦੀ ਯੂਨੀਅਨਾਂ ਨਾਲ ਇਕ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ 6 ਸਤੰਬਰ ਤੋਂ ਬਾਅਦ ਫਿਰ ਦੁਬਾਰਾ ਮੀਟਿੰਗ ਹੋਵੇਗੀ। ਇਸ ਕਾਰਨ ਕੱਚੇ ਮੁਲਾਜ਼ਮਾਂ ਨੇ ਵੀਰਵਾਰ ਦੀ ਹੜਤਾਲ ਰੱਦ ਕਰ ਦਿੱਤੀ ਹੈ ਤੇ ਹੁਣ ਇਸ ਫੈਸਲੇ ਨਾਲ ਕੱਚੇ ਕਰਮਚਾਰੀ ਬੱਸਾਂ ਨੂੰ ਚਲਾਉਣਗੇ। ਦੂਸਰੇ ਪਾਸੇ ਪੰਜਾਬ ਰੋਡਵੇਜ਼ ਦੇ ਯੂਨੀਅਨ ਦੇ ਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਨੇ ਇਹ ਐਲਾਨ ਸੋਸ਼ਲ ਮੀਡੀਆ ’ਤੇ ਕੀਤਾ ਹੈ। 27 ਅਗਸਤ ਦੀ ਹੜਤਾਲ ਜਾਰੀ ਰਹੇਗੀ। ਪਹਿਲਾਂ ਵੀ ਜਦੋਂ ਕੱਚੇ ਕਰਮਚਾਰੀ ਬੱਸਾਂ ਬੰਦ ਕਰਦੇ ਸਨ ਤਾਂ ਪੱਕੇ ਕਰਮਚਾਰੀ ਬੱਸਾਂ ਚਲਾਉਂਦੇ ਸਨ ਹੁਣ ਪੱਕੇ ਕਰਮਚਾਰੀ ਹੜਤਾਲ ਕਰਨਗੇ ਤੇ ਕੱਚੇ ਕਰਮਚਾਰੀ ਬੱਸਾਂ ਚਲਾਉਣਗੇ। ਕਰਮਚਾਰੀਆ ਵੱਲੋਂ ਹੱਕੀ ਮੰਗਾਂ ਲਈ ਚੱਲ ਰਹੀ ਕਲਮ ਛੋੜ ਹੜਤਾਲ, ਸਮੂਹਿਕ ਛੁੱਟੀ ਦਾ ਐਲਾਨ ਪੰਜਾਬ ਦੇ ਸਮੂਹ ਕਰਮਚਾਰੀਆ ਨੂੰ ਡੀਏ ਤੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆ ਕਲਮ ਛੋੜ ਹੜਤਾਲ ਤੇ ਹਨ ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆ ਹਨ, ਪਰ ਸਰਕਾਰ ਇੰਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤੇ ਜਾਣ ਕਾਰਣ ਕਰਮਚਾਰੀ ਹੁਣ ਪੰਜਾਬ ਦੇ ਸਮੂਹ ਕਰਮਚਾਰੀਆਂ ਵੱਲੋਂ ਵੀਰਵਾਰ ਸਮੂਹਿਕ ਛੁੱਟੀ ਲੈ ਕੇ ਹੜਤਾਲ ਵਿਚ ਸ਼ਾਮਿਲ ਹੋਣਗੇ। ਪਿਛਲੇ ਕਈ ਦਿਨਾਂ ਤੋਂ ਕਰਮਚਾਰੀਆ ਵੱਲੋਂ ਕਲਮ ਛੋੜ ਹੜਤਾਲ ਕਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਵੀਰਵਾਰ ਨੂੰ ਲੋਕਾਂ ਦੀਆਂ ਹੋਰ ਮੁਸ਼ਕਿਲਾਂ ਵੱਧ ਸਕਦੀਆਂ ਹਨ। ਡੀਸੀ ਦਫਤਰ ਦੇ ਕਰਮਚਾਰੀ ਹੜਤਾਲ ’ਤੇ, ਅਧਿਕਾਰੀ ਸੀਟਾਂ ’ਤੇ ਰਹਿਣਗੇ : ਏਡੀਸੀ ਪਲਵੀ ਮਿਸ਼ਰਾ ਡੀਸੀ ਦਫਤਰ ਦੇ ਕਰਮਚਾਰੀਆਂ ਵੱਲੋਂ ਆਪਣੀਆ ਹੱੱਕੀ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਸਰਕਾਰ ਖਿਲਾਫ ਕਲਮ ਛੋੜ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਹੁਣ ਵੀਰਵਾਰ ਨੂੰ ਇਨ੍ਹਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਏਡੀਸੀ ਜਰਨਲ ਪਲਵੀ ਮਿਸ਼ਰਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਡੀਸੀ ਦਫਤਰ ਦੇ ਕਰਮਚਾਰੀਆਂ ਦੀ ਹੜਤਾਲ ਹੈ। ਇਸ ਲਈ ਕਰਮਚਰੀ ਹੜਤਾਲ ’ਤੇ ਰਹਿਣਗੇ ਤੇ ਅਧਿਕਾਰੀ ਆਪਣੀਆਂ ਸੀਟਾਂ ’ਤੇ ਤੈਨਾਤ ਰਹਿਣਗੇ। ਸਰਕਾਰੀ ਹਸਪਤਾਲਾਂ ਦੀ ਓਪੀਡੀ ਰਹੇਗੀ ਬੰਦ, ਐਮਰਜਸੀ ਸੇਵਾਵਾਂ ਰਹਿਣਗੀਆਂ ਜਾਰੀ ਪੰਜਾਬ ਬੰਦ ਦੇ ਸਮੂਹ ਕਰਮਚਾਰੀਆ ਵੱਲੋਂ ਬੰਦ ਦੇ ਸੱਦੇ ਨੂੰ ਲੈ ਕੇ ਸਰਕਾਰੀ ਹਸਪਤਾਲਾਂ ਦੇ ਕਰਮਚਾਰੀ ਵੀ ਹੜਤਾਲ ’ਤੇ ਰਹਿਣਗੇ। ਇਸ ਬਾਰੇ ਸਿਵਲ ਸਰਜਨ ਡਾ. ਰਸ਼ਮੀ ਵਿਜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੀਆਂ ਓਪੀਡੀ ਬੰਦ ਰਹਿਣਗੀਆਂ ਤੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।