- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ, ਐਸਪੀ ਡੀ ਰਮਨਦੀਪ ਸਿੰਘ ਅਤੇ ਡੀਐਸਪੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫੜੇ ਗਏ ਮੁਲਜ਼ਮ ਦੀ ਪਛਾਣ ਬੱਲ ਕਲਾਂ ਪਿੰਡ ਵਾਸੀ ਗੁਰਵਿੰਦਰ ਸਿੰਘ ਵਜੋਂ ਹੋਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਘਰ 'ਤੇ ਪੈਟਰੋਲ ਬੰਬ ਅਤੇ ਏਐਸਆਈ ਜਸਵੰਤ ਸਿੰਘ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਚੌਥੇ ਮੁਲਜ਼ਮ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ਵਿਚੋਂ ਦੋ ਮੋਬਾਈਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਉਹ ਆਪਣੇ ਵਿਦੇਸ਼ ਬੈਠੇ ਹੈਂਡਲਰ ਨਾਲ ਗੱਲ ਕਰਦਾ ਸੀ।
ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ, ਐਸਪੀ ਡੀ ਰਮਨਦੀਪ ਸਿੰਘ ਅਤੇ ਡੀਐਸਪੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫੜੇ ਗਏ ਮੁਲਜ਼ਮ ਦੀ ਪਛਾਣ ਬੱਲ ਕਲਾਂ ਪਿੰਡ ਵਾਸੀ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਐਸਐਸਪੀ ਨੇ ਦੱਸਿਆ ਕਿ 12 ਜੁਲਾਈ ਦੀ ਰਾਤ ਮੁਲਜ਼ਮਾਂ ਨੇ ਦਿਹਾਤੀ ਇਲਾਕੇ ਵਿਚ ਇਕ ਕਾਰੋਬਾਰੀ ਦੇ ਘਰ ਤੇ ਦਹਿਸ਼ਤ ਫੈਲਾਉਣ ਅਤੇ ਫਿਰੌਤੀ ਮੰਗਣ ਲਈ ਪੈਟਰੋਲ ਬੰਬ ਨਾਲ ਹਮਲਾ ਕੀਤਾ ਸੀ। ਇਸ ਤੋਂ ਪਹਿਲਾਂ ਪੁਲਿਸ ਇਸ ਗਿਰੋਹ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਕਰਨਬੀਰ ਸਿੰਘ ਉਰਫ਼ ਨੰਦੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਮੁਲਜ਼ਮ ਗੁਰਵਿੰਦਰ ਸਿੰਘ ਨੇ ਪੁੱਛਗਿੱਛ ਵਿਚ ਮੰਨਿਆ ਹੈ ਕਿ ਏਐਸਆਈ ਜਸਵੰਤ ਸਿੰਘ ’ਤੇ ਵੀ ਉਨ੍ਹਾਂ ਨੇ ਗੋਲੀ ਚਲਾਈ ਸੀ। ਐਸਐਸਪੀ ਨੇ ਦੱਸਿਆ ਕਿ ਯੂਰਪ ਵਿਚ ਬੈਠਾ ਹੈਂਡਲਰ ਬਾਦਲਪ੍ਰੀਤ ਸਿੰਘ ਚੰਦ ਪੈਸੇ ਦੇ ਕੇ ਪੈਟਰੋਲ ਬੰਬ ਅਤੇ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਵਰਗੀਆਂ ਵਾਰਦਾਤਾਂ ਕਰਵਾ ਰਿਹਾ ਹੈ। ਬਾਦਲਪ੍ਰੀਤ ਸਿੰਘ ਖਿਲਾਫ ਵੀ ਅੰਮ੍ਰਿਤਸਰ ਵਿਚ ਅੱਧੀ ਦਰਜਨ ਤੋਂ ਵੱਧ ਕੇਸ ਹਨ।