ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਈ ਸੰਗਤ ਦੇਸ਼ 'ਚ ਲਾਕਡਾਊਨ ਕਾਰਨ ਫਸੀ ਹੋਈ ਹੈ। ਅੰਮ੍ਰਿਤਸਰ 'ਚ ਲੱਗੇ ਕਰਫਿਊ ਤੇ ਦੇਸ਼ ਵਿਚ ਲਾਕਡਾਊਨ ਕਾਰਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਡੇਢ ਸੌ ਦੇ ਕਰੀਬ ਸੰਗਤ ਪੰਜਾਬ ਤੇ ਬਾਹਰਲੇ ਸੂਬਿਆਂ ਤੋਂ ਦਰਸ਼ਨ ਕਰਨ ਆਈ ਸੀ ਜੋ ਕਰਫਿਊ ਕਾਰਨ ਫਸ ਗਈ ਹੈ। ਇਨ੍ਹਾਂ ਨੂੰ ਘਰਾਂ ਤਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਤਨ ਕੀਤੇ ਜਾ ਰਹੇ ਹਨ। ਸੱਚਖੰਡ ਸ੍ਰੀ ਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਮੀਟਿੰਗ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਇਨ੍ਹਾਂ ਫਸੇ ਹੋਏ ਯਾਤਰੀਆਂ ਨੂੰ ਘਰ ਵਾਪਸੀ ਲਈ ਯਤਨ ਕੀਤੇ ਜਾ ਰਿਹਾ ਹੈ।

Posted By: Seema Anand