ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ CP ਤੇ DC, ਇਸ ਮਾਮਲੇ 'ਚ ਜਥੇਦਾਰ ਨੂੰ ਦਿੱਤਾ ਸਪੱਸ਼ਟੀਕਰਨ
ਸੂਤਰਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਦੋਵਾਂ ਅਧਿਕਾਰੀਆਂ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਘਟਨਾਕ੍ਰਮ ਨੂੰ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ ਵਿਚਕਾਰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।
Publish Date: Thu, 12 Feb 2026 03:00 PM (IST)
Updated Date: Thu, 12 Feb 2026 03:26 PM (IST)
ਸਟਾਫ ਰਿਪੋਰਟਰ, ਅੰਮ੍ਰਿਤਸਰ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਸਚਿਨ ਗੁਪਤਾ ਪਾਸੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਹ ਦੋਨੋਂ ਸਪੱਸ਼ਟੀਕਰਨ ਦੇਣ ਲਈ ਸਕੱਤਰੇਤ ਪਹੁੰਚੇ ਹਨ। ਇਹ ਮਾਮਲਾ ਕੁਝ ਦਿਨ ਪਹਿਲਾਂ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ ਜਦੋਂ ਪੁਲਿਸ ਮੁਲਜਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋਈ ਸੀ। ਇਸ ਘਟਨਾ ਨੇ ਪੰਥਕ ਹਲਕਿਆਂ ਵੱਲੋਂ ਇਤਰਾਜ਼ ਪੈਦਾ ਕੀਤਾ ਸੀ, ਜਿਸ ਨਾਲ ਧਾਰਮਿਕ ਮਰਿਆਦਾ ਦੀ ਉਲੰਘਣਾ ਦਾ ਹਵਾਲਾ ਦਿੱਤਾ ਗਿਆ ਸੀ।