ਸਾਬਕਾ ਮੰਤਰੀ ਭੁੱਲਰ ਦੇ ਪਿਤਾ ਤੇ ਪੀਏ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਪੁਲਿਸ, DM ਰੰਧਾਵਾ ਖੁਦਕੁਸ਼ੀ ਨੂੰ ਬੀਤ ਚੁੱਕੇ ਹਨ ਦਸ ਦਿਨ
ਹਾਲਾਂਕਿ ਮੰਤਰੀ ਦੇ ਪਿਤਾ ਸੁਖਦੇਵ ਸਿੰਘ ਭੁੱਲਰ, ਉਸ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਗਿੱਲ ਅਤੇ ਦੋ ਹੋਰਾਂ ਦੀ ਪਛਾਣ ਨਹੀਂ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਪੁਲਿਸ ਪ੍ਰਸ਼ਾਸਨ ਮੰਤਰੀ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜੋਰ ਲਗਾ ਰਿਹਾ ਹੈੈ। ਇਸੇ ਕਾਰਨ ਹੋਰਨਾਂ ਮੁਲਜਮਾਂ ਦੀ ਨਾ ਤਾਂ ਪਛਾਣ ਹੋਈ ਹੈ ਅਤੇ ਨਾ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ।
Publish Date: Wed, 01 Apr 2026 09:07 AM (IST)
Updated Date: Wed, 01 Apr 2026 09:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ (ਪੀਐਸਡਬਲਯੂਸੀ) ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਪੁਲਿਸ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਮੁੱਖ ਮੁਲਜਮ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਨੇ ਉਸ ਦੇ ਪਰਿਵਾਰ ਅਤੇ ਵਿਰੋਧੀ ਧਿਰ ਦੇ ਦਬਾਅ ਹੇਠ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ ਮੰਤਰੀ ਦੇ ਪਿਤਾ ਸੁਖਦੇਵ ਸਿੰਘ ਭੁੱਲਰ, ਉਸ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਗਿੱਲ ਅਤੇ ਦੋ ਹੋਰਾਂ ਦੀ ਪਛਾਣ ਨਹੀਂ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਪੁਲਿਸ ਪ੍ਰਸ਼ਾਸਨ ਮੰਤਰੀ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜੋਰ ਲਗਾ ਰਿਹਾ ਹੈੈ। ਇਸੇ ਕਾਰਨ ਹੋਰਨਾਂ ਮੁਲਜਮਾਂ ਦੀ ਨਾ ਤਾਂ ਪਛਾਣ ਹੋਈ ਹੈ ਅਤੇ ਨਾ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਿਕਰਯੋਗ ਹੈ ਕਿ ਰਣਜੀਤ ਐਵੀਨਿਊ ਪੁਲਿਸ ਥਾਣੇ ਨੇ ਮੁਲਜ਼ਮ ਨੂੰ ਕਈ ਵਾਰ ਅਦਾਲਤ ਵਿਚ ਪੇਸ਼ ਕੀਤਾ ਹੈ ਅਤੇ ਕੁੱਲ ਅੱਠ ਦਿਨਾਂ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਹੈ। ਇਸ ਦੇ ਬਾਵਜੂਦ ਉਹ ਮੁਲਜ਼ਮ ਦੇ ਘਰੋਂ ਡੀਵੀਆਰ, ਹਾਰਡ ਡਿਸਕ, ਜਾਂ ਇੱਥੋਂ ਤੱਕ ਕਿ ਉਸ ਦਾ ਮੋਬਾਈਲ ਫੋਨ ਵੀ ਬਰਾਮਦ ਨਹੀਂ ਕਰ ਸਕੇ ਹਨ। ਹੁਣ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਹੋਣ ਵਾਲੇ ਹਨ। ਜ਼ਿਕਰਯੋਗ ਹੈ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਦੁਆਰਾ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਤਸ਼ੱਦਦ ਤੋਂ ਪ੍ਰੇਸ਼ਾਨ ਗਗਨਦੀਪ ਰੰਧਾਵਾ ਨੇ ਖੁਦਕੁਸ਼ੀ ਕਰ ਲਈ ਸੀ।