ਜਲੰਧਰ-ਅੰਮ੍ਰਿਤਸਰ ਧਮਾਕਿਆਂ ਪਿੱਛੇ ISI ਦਾ ਹੱਥ, DGP ਨੇ ਕਿਹਾ- ਦੋਸ਼ੀ ਜਲਦੀ ਹੋਣਗੇ ਪੁਲਿਸ ਦੀ ਗ੍ਰਿਫ਼ਤ ’ਚ
ਆਰਮੀ ਛਾਉਣੀ ਵਿਖੇ ਹੋਏ ਆਈ.ਈ.ਡੀ. ਧਮਾਕੇ ਦੇ ਦੋਸ਼ੀਆਂ ਨੂੰ ਪੁਲਿਸ ਜਲਦੀ ਹੀ ਗ੍ਰਿਫ਼ਤਾਰ ਕਰ ਲਵੇਗੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਦੁਪਹਿਰ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੇ ਦਫ਼ਤਰ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਗੱਲ ਕਹੀ।
Publish Date: Wed, 06 May 2026 12:42 PM (IST)
Updated Date: Wed, 06 May 2026 12:48 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਆਰਮੀ ਛਾਉਣੀ ਵਿਖੇ ਹੋਏ ਆਈ.ਈ.ਡੀ. ਧਮਾਕੇ ਦੇ ਦੋਸ਼ੀਆਂ ਨੂੰ ਪੁਲਿਸ ਜਲਦੀ ਹੀ ਗ੍ਰਿਫ਼ਤਾਰ ਕਰ ਲਵੇਗੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਦੁਪਹਿਰ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੇ ਦਫ਼ਤਰ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਗੱਲ ਕਹੀ।
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਧਮਾਕੇ ਪਿੱਛੇ ਪਾਕਿਸਤਾਨੀ ਏਜੰਸੀ ਆਈ.ਐੱਸ.ਆਈ. ਦਾ ਹੱਥ ਹੈ। ਪੁਲਿਸ ਨੇ ਦੋਸ਼ੀਆਂ ਨੂੰ ਫੜਨ ਲਈ ਕਈ ਸਬੂਤ ਪ੍ਰਾਪਤ ਕੀਤੇ ਹਨ। ਸੀ.ਸੀ.ਟੀ.ਵੀ. ਫੁਟੇਜ ਅਤੇ ਤਕਨੀਕੀ ਜਾਂਚ ਦੇ ਆਧਾਰ ’ਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਡੀ.ਜੀ.ਪੀ. ਨੇ ਕਿਹਾ ਕਿ ਦੋਸ਼ੀਆਂ ਤੱਕ ਪਹੁੰਚਣ ਲਈ ਹੋਰ ਸੁਰੱਖਿਆ ਏਜੰਸੀਆਂ ਤੋਂ ਸਹਾਇਤਾ ਮੰਗੀ ਜਾ ਰਹੀ ਹੈ। ਡੀ.ਜੀ.ਪੀ. ਨੇ ਕਿਹਾ ਕਿ ਦੇਸ਼ ਆਪਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਮਨਾ ਰਿਹਾ ਸੀ, ਜਿਸ ਦੌਰਾਨ ਪਾਕਿਸਤਾਨੀ ਏਜੰਸੀ ਨੇ ਇਹ ਧਮਾਕੇ ਕੀਤੇ ਸਨ।
ਤੁਹਾਨੂੰ ਦੱਸ ਦਈਏ ਕਿ ਮੰਗਲਵਾਰ ਸ਼ਾਮ ਲਗਪਗ 8.15 ਵਜੇ ਜਲੰਧਰ ਤੇ ਰਾਤ 10:50 ’ਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਵਿਚ NIA ਦੀ ਐਂਟਰੀ ਹੋ ਗਈ ਹੈ। ਟੀਮਾਂ ਘਟਨਾ ਸਥਾਨਾਂ ’ਤੇ ਪਹੁੰਚ ਗਈਆਂ ਹਨ। ਮੰਗਲਵਾਰ ਦੇਰ ਰਾਤ ਖਾਸਾ ਕੈਂਟ ਦੇ ਬਾਹਰ ਹੋਏ ਬੰਬ ਧਮਾਕੇ ਤੋਂ ਬਾਅਦ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਖਾਸਾ ਕੈਂਟ ਦੇ ਬਾਹਰ ਬੰਬ ਧਮਾਕੇ ਵਾਲੀ ਥਾਂ ਦੀ ਫੋਰੈਂਸਿਕ ਟੀਮਾਂ ਜਾਂਚ ਕਰ ਰਹੀਆਂ ਹਨ।
ਧਮਾਕੇ ਨਾਲ ਆਰਮੀ ਛਾਉਣੀ ਦੀ ਕੰਧ 'ਤੇ ਲੱਗੇ ਟੀਨ ਨੂੰ ਨੁਕਸਾਨ ਪਹੁੰਚਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਾਕਾ ਆਈਈਡੀ ਨਾਲ ਹੋਇਆ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਦਨਾਮ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਜ਼ਿੰਮੇਵਾਰੀ ਲਈ ਹੈ। ਫੋਰੈਂਸਿਕ ਟੀਮਾਂ ਜਲਦੀ ਹੀ ਘਟਨਾ ਸਥਾਨ 'ਤੇ ਪਹੁੰਚ ਰਹੀਆਂ ਹਨ।