ਪੰਜਾਬ ਦੀ ਸਿਆਸਤ 'ਚ ਭੂਚਾਲ : ਮਜੀਠੀਆ ਦੇ ਗੜ੍ਹ 'ਚ ਅਕਾਲੀ ਦਲ ਦਾ ਪ੍ਰਦਰਸ਼ਨ, ਕੇਜਰੀਵਾਲ ਤੇ ਮਾਨ ਦੇ ਫੂਕੇ ਜਾਣਗੇ ਪੁਤਲੇ ਮਜੀਠਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸਥਾਨਕ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਵਿੱਚ ਇਲਾਕੇ ਦੇ ਕਿਸਾਨ, ਦੁਕਾਨਦਾਰ ਅਤੇ ਆਮ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਹੱਥਾਂ ਵਿੱਚ ਤਖ਼ਤੀਆਂ ਫੜ੍ਹੇ ਪ੍ਰਦਰਸ਼ਨਕਾਰੀਆਂ ਨੇ "ਪੰਜਾਬ ਸਰਕਾਰ ਮੁਰਦਾਬਾਦ" ਦੇ ਨਾਅਰੇ ਲਗਾਏ ਜਾ ਰਹੇ ਹਨ। ਆਗੂਆਂ ਦਾ ਦੋਸ਼ ਸੀ ਕਿ ਸਰਕਾਰ ਦੀ ਨਲਾਇਕੀ ਕਾਰਨ ਪੰਜਾਬ ਅੰਧੇਰੇ ਵਿੱਚ ਡੁੱਬਿਆ ਹੋਇਆ ਹੈ।
Publish Date: Wed, 16 Sep 2026 12:35 PM (IST)
Updated Date: Wed, 16 Sep 2026 12:36 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਮਜੀਠਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸਥਾਨਕ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਵਿੱਚ ਇਲਾਕੇ ਦੇ ਕਿਸਾਨ, ਦੁਕਾਨਦਾਰ ਅਤੇ ਆਮ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਹੱਥਾਂ ਵਿੱਚ ਤਖ਼ਤੀਆਂ ਫੜ੍ਹੇ ਪ੍ਰਦਰਸ਼ਨਕਾਰੀਆਂ ਨੇ "ਪੰਜਾਬ ਸਰਕਾਰ ਮੁਰਦਾਬਾਦ" ਦੇ ਨਾਅਰੇ ਲਗਾਏ ਜਾ ਰਹੇ ਹਨ। ਆਗੂਆਂ ਦਾ ਦੋਸ਼ ਸੀ ਕਿ ਸਰਕਾਰ ਦੀ ਨਲਾਇਕੀ ਕਾਰਨ ਪੰਜਾਬ ਅੰਧੇਰੇ ਵਿੱਚ ਡੁੱਬਿਆ ਹੋਇਆ ਹੈ।
ਮਜੀਠੀਆ ਨੇ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਅੱਜ ਦੁਕਾਨਦਾਰ ਦਾ ਕਾਰੋਬਾਰ ਠੱਪ ਹੈ, ਛੋਟਾ ਕਾਰੋਬਾਰੀ ਪ੍ਰੇਸ਼ਾਨ ਹੈ ਅਤੇ ਆਮ ਘਰਾਂ ਵਿੱਚ ਬਿਜਲੀ ਕੱਟਾਂ ਨੇ ਜੀਵਨ ਨਰਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਦੇਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਧਰਨਾਕਾਰੀ ਕਿਸਾਨਾਂ ਨੇ ਕਿਹਾ ਕਿ ਝੋਨਾ ਪੱਕਣ 'ਤੇ ਹੈ ਅਤੇ ਉਸਨੂੰ ਪਾਣੀ ਦੀ ਸਖ਼ਤ ਲੋੜ ਹੈ, ਪਰ ਬਿਜਲੀ ਨਾ ਆਉਣ ਕਾਰਨ ਮੋਟਰਾਂ ਬੰਦ ਪਈਆਂ ਹਨ। ਕਿਸਾਨ ਮਹਿੰਗਾ ਡੀਜ਼ਲ ਪਾ ਕੇ ਜਨਰੇਟਰਾਂ ਨਾਲ ਸਿੰਚਾਈ ਕਰਨ ਲਈ ਮਜ਼ਬੂਰ ਹਨ, ਜਿਸ ਨਾਲ ਉਨ੍ਹਾਂ 'ਤੇ ਦੋਹਰਾ ਆਰਥਿਕ ਬੋਝ ਪੈ ਰਿਹਾ ਹੈ।
ਇਸ ਮੌਕੇ ਰੋਸ ਵਜੋਂ ਅਕਾਲੀ ਦਲ ਨੇ ਐਲਾਨ ਕੀਤਾ ਕਿ ਧਰਨੇ ਵਾਲੀ ਥਾਂ 'ਤੇ ਹੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਰਾਜਬੀਰ ਸਿੰਘ ਦੇ ਪੁਤਲੇ ਸਾੜੇ ਜਾਣਗੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਨਹੀਂ ਬਣਾਈ ਜਾਂਦੀ, ਸੰਘਰਸ਼ ਜਾਰੀ ਰਹੇਗਾ।