- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ’ਚ ਉਨ੍ਹਾਂ ਦੇ ਹਲਕੇ ਮਜੀਠਾ ’ਚ ਉਨ੍ਹਾਂ ਦੀ ਗੁਮਸ਼ੁਦਗੀ ਦੇ ਪੋਸਟਰ ਵੀ ਲਾਏ ਗਏ ਹਨ। ਪੋਸਟਰਾਂ ’ਚ ਉਨ੍ਹਾਂ ਨੂੰ ਭਗੌੜਾ ਦੱਸਦੇ ਹੋਏ ਜਾਣਕਾਰੀ ਮਿਲਣ ’ਤੇ ਪੁਲਿਸ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ ਹੈ। ਓਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮਜੀਠੀਆ ’ਤੇ ਤਨਜ਼ ਕੱਸਦੇ ਹੋਏ ਕਿਹਾ ਹੈ ਕਿ ਖ਼ੁਦ ਨੂੰ ‘ਮਾਝੇ ਦਾ ਜਰਨੈਲ’ ਦੱਸਣ ਵਾਲਾ ਡਰ ਕੇ ਲੁਕ ਗਿਆ।

ਜਾਸ, ਅੰਮ੍ਰਿਤਸਰ : ਪੰਜਾਬ ਪੁਲਿਸ ਦੀਆਂ 12 ਟੀਮਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਭਾਲ ਕਰ ਰਹੀਆਂ ਹਨ। ਅੰਮ੍ਰਿਤਸਰ ’ਚ ਉਨ੍ਹਾਂ ਦੇ ਹਲਕੇ ਮਜੀਠਾ ’ਚ ਉਨ੍ਹਾਂ ਦੀ ਗੁਮਸ਼ੁਦਗੀ ਦੇ ਪੋਸਟਰ ਵੀ ਲਾਏ ਗਏ ਹਨ। ਪੋਸਟਰਾਂ ’ਚ ਉਨ੍ਹਾਂ ਨੂੰ ਭਗੌੜਾ ਦੱਸਦੇ ਹੋਏ ਜਾਣਕਾਰੀ ਮਿਲਣ ’ਤੇ ਪੁਲਿਸ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ ਹੈ। ਓਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮਜੀਠੀਆ ’ਤੇ ਤਨਜ਼ ਕੱਸਦੇ ਹੋਏ ਕਿਹਾ ਹੈ ਕਿ ਖ਼ੁਦ ਨੂੰ ‘ਮਾਝੇ ਦਾ ਜਰਨੈਲ’ ਦੱਸਣ ਵਾਲਾ ਡਰ ਕੇ ਲੁਕ ਗਿਆ। ਉਸ ਨੂੰ ਹੁਣ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ। ਇਹ ਕਾਗਜ਼ਾਂ ਵਾਲਾ ਸ਼ੇਰ ਹੈ। ਲੋਕਾਂ ਨੂੰ ਫਸਾ ਕੇ ਖ਼ੁਦ ਫ਼ਰਾਰ ਹੋ ਗਿਆ।
ਮਜੀਠੀਆ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਐਤਵਾਰ ਨੂੰ ਮਜੀਠਾ ਪੁਲਿਸ ਥਾਣੇ ’ਚ ਵੜ ਕੇ ਵੋਟਾਂ ਦੀ ਗਿਣਤੀ ਦੇ ਦਿਨ ਬੂਥ ’ਤੇ ਹੰਗਾਮਾ ਕਰਨ ਦੇ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਜ਼ਬਰਦਸਤੀ ਛੁਡਵਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਮਾਮਲੇ ’ਚ ਮਜੀਠੀਆ ਸਮੇਤ 60 ਤੋਂ ਵੱਧ ਲੋਕਾਂ ’ਤੇ ਐੱਫਆਈਆਰ ਦਰਜ ਹੈ। ਪੁਲਿਸ ਨੇ ਗ੍ਰਿਫ਼ਤਾਰੀ ਲਈ ਸੋਮਵਾਰ ਨੂੰ ਚੰਡੀਗੜ੍ਹ ਤੇ ਅੰਮ੍ਰਿਤਸਰ ’ਚ ਉਨ੍ਹਾਂ ਦੀ ਰਿਹਾਇਸ਼ ਸਮੇਤ ਛੇ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਪਕੜ ’ਚ ਨਾ ਆਉਣ ’ਤੇ ਦੇਰ ਸ਼ਾਮ ਉਨ੍ਹਾਂ ਖ਼ਿਲਾਫ਼ ਲੁਕਆਊਟ ਸਰਕੂਲਰ (ਐੱਲਓਸੀ) ਜਾਰੀ ਕਰ ਦਿੱਤਾ ਗਿਆ ਸੀ। ਹੁਣ ਉਹ ਦੇਸ਼ ਛੱਡ ਕੇ ਬਾਹਰ ਨਹੀਂ ਜਾ ਸਕਣਗੇ। ਓਧਰ, ਇਸ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਹਾਈ ਕੋਰਟ ’ਚ ਸੁਣਵਾਈ ਹੋਈ। ਅਦਾਲਤ ਨੇ ਡੀਜੀਪੀ, ਅੰਮ੍ਰਿਤਸਰ ਗ੍ਰਾਮੀਣ ਦੇ ਐੱਸਐੱਸਪੀ ਤੇ ਮਜੀਠਾ ਥਾਣਾ ਇੰਚਾਰਜ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਬੁੱਧਵਾਰ ਤੱਕ ਦਾ ਸਮਾਂ ਮੰਗਿਆ ਹੈ। ਹੁਣ ਇਸ ਮਾਮਲੇ ’ਤੇ ਬੁੱਧਵਾਰ ਨੂੰ ਮੁੜ ਸੁਣਵਾਈ ਹੋਵੇਗੀ। ਪੁਲਿਸ ਮੁਤਾਬਕ ਸਥਾਨਕ ਚੋਣਾਂ ਦੇ ਵੋਟਿੰਗ ਵਾਲੇ ਦਿਨ ਪਿਛਲੇ ਸ਼ੁੱਕਰਵਾਰ ਨੂੰ ਮਜੀਠੀਆ ਦੇ ਕੁਝ ਸਮਰਥਕਾਂ ਨੇ ਮਜੀਠਾ ’ਚ ਇਕ ਬੂਥ ਦੇ ਬਾਹਰ ਹੰਗਾਮਾ ਕੀਤਾ ਸੀ। ਇਸ ਮਾਮਲੇ ’ਚ ਸ਼ਨਿਚਰਵਾਰ ਨੂੰ ਪਿੰਡ ਸੋਈਆਂ ਕਲਾਂ ਦੇ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਐਤਵਾਰ ਨੂੰ ਥਾਣੇ ’ਚ ਜੋਬਨਪ੍ਰੀਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਮਜੀਠੀਆ ਸਮਰਥਕਾਂ ਦੇ ਨਾਲ ਜ਼ਬਰਦਸਤੀ ਅੰਦਰ ਵੜ ਗਏ। ਪੁਲਿਸ ਦਾ ਦੋਸ਼ ਹੈ ਕਿ ਮਜੀਠੀਆ ਨੇ ਪੁਲਿਸ ਦੇ ਨਾਲ ਧੱਕਾ-ਮੁੱਕੀ ਕੀਤੀ। ਮੋਬਾਈਲ ਵੀ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ।