ਸ਼ਹਿਜ਼ਾਦਾ ਨੰਦ ਕਾਲਜ ’ਚ ਵਰਮੀਕੰਪੋਸਟਿੰਗ ਦੀ ਵਿਹਾਰਕ ਸਿਖਲਾਈ ਹੋਈ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਈਕੋ-ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਵੱਲੋਂ ਕਾਲਜ ਕੈਂਪਸ ਵਿਖੇ ਵਰਮੀਕੰਪੋਸਟਿੰਗ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ ਗਈ। ਇਹ ਗਤੀਵਿਧੀ
Publish Date: Mon, 14 Sep 2026 04:19 PM (IST)
Updated Date: Mon, 14 Sep 2026 04:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਈਕੋ-ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਵੱਲੋਂ ਕਾਲਜ ਕੈਂਪਸ ਵਿਖੇ ਵਰਮੀਕੰਪੋਸਟਿੰਗ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ ਗਈ। ਇਹ ਗਤੀਵਿਧੀ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਫਾਰਮਰ ਬਰੋ ਕੰਪਨੀ ਦੀ ਮਾਲਕ ਅਨੂ ਦਹੀਆ ਨੇ ਵਿਦਿਆਰਥੀਆਂ ਨੂੰ ਵਰਮੀਕੰਪੋਸਟਿੰਗ ਦੀ ਵਿਹਾਰਕ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਗੋਹੇ ਅਤੇ ਗੰਡੋਇਆਂ ਦੀ ਸਹਾਇਤਾ ਨਾਲ ਜੈਵਿਕ ਰਹਿੰਦ-ਖੂੰਹਦ ਨੂੰ ਪੌਸ਼ਟਿਕ ਖਾਦ ਵਿਚ ਤਬਦੀਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਤੇ ਵਾਤਾਵਰਣ ਸੰਭਾਲ ਵਿੱਚ ਵਰਮੀਕੰਪੋਸਟਿੰਗ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਗਤੀਵਿਧੀ ਦਾ ਸਫਲ ਸੰਚਾਲਨ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੀ ਕੋਆਰਡੀਨੇਟਰ ਅਮਨਜੋਤ ਕੌਰ ਅਤੇ ਈਕੋ-ਕਲੱਬ ਦੀ ਇੰਚਾਰਜ ਦਿਵਿਆ ਬੱਤਰਾ ਵੱਲੋਂ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਸੋਨੀਆ ਪੁਰੀ ਅਤੇ ਮਨਿੰਦਰ ਕੌਰ ਵੀ ਹਾਜ਼ਰ ਸਨ। ਇਸ ਸਿਖਲਾਈ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਜੈਵਿਕ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਤੇ ਟਿਕਾਊ ਕੂੜਾ ਪ੍ਰਬੰਧਨ ਦੇ ਵਿਹਾਰਕ ਤਰੀਕਿਆਂ ਨਾਲ ਜਾਣੂ ਕਰਵਾਉਣਾ ਸੀ।