ਕਿਡਸ ਪ੍ਰਾਈਡ ਸਕੂਲ ’ਚ ਮਨਾਇਆ ਪ੍ਰਕਾਸ਼ ਪੁਰਬ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਿਡਸ ਪ੍ਰਾਈਡ ਸਕੂਲ ਮਾਹਲਾ ਬਾਈਪਾਸ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਗੁਰਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਫੁੱਲਾਂ ਨਾਲ
Publish Date: Mon, 26 Oct 2026 04:16 PM (IST)
Updated Date: Mon, 26 Oct 2026 04:19 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਿਡਸ ਪ੍ਰਾਈਡ ਸਕੂਲ ਮਾਹਲਾ ਬਾਈਪਾਸ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਗੁਰਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਫੁੱਲਾਂ ਨਾਲ ਸਜਾਇਆ ਗਿਆ ਅਤੇ ਸਵੇਰ ਦੀ ਸਭਾ ਗੁਰਬਾਣੀ ਨਾਲ ਸ਼ੁਰੂ ਕੀਤੀ ਗਈ। ਸਮਾਗਮ ਦੌਰਾਨ ਵਿਿਦਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਦੇ ਸੰਦੇਸ਼ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਅਧਿਆਪਕਾਂ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸ਼ਹਿਰ ਦੀ ਨੀਂਹ ਰੱਖੀ ਅਤੇ ‘ਸਰਬੱਤ ਦੇ ਭਲਾ’ ਦਾ ਸੰਦੇਸ਼ ਦਿੱਤਾ। ਛੋਟੇ-ਛੋਟੇ ਬੱਚਿਆਂ ਨੇ ਗੁਰੂ ਸਾਹਿਬ ਜੀ ਦੀ ਬਾਣੀ, ਕਵਿਤਾਵਾਂ ਅਤੇ ਸੇਵਾ, ਨਿਮਰਤਾ ਤੇ ਆਪਸੀ ਪਿਆਰ ਤੇ ਅਧਾਰਿਤ ਛੋਟੇ-ਛੋਟੇ ਭਾਸ਼ਣ ਪੇਸ਼ ਕੀਤੇ। ਬੱਚਿਆਂ ਨੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਜੀਵਨ ਵਿੱਚ ਹਮੇਸ਼ਾ ਸੇਵਾ ਅਤੇ ਨਿਮਰਤਾ ਨੂੰ ਅਪਨਾਉਣ ਦਾ ਪ੍ਰਣ ਲਿਆ। ਇਸ ਦੌਰਾਨ ਪੂਰੇ ਸਕੂਲ ਦਾ ਮਾਹੌਲ ਭਗਤੀ ਅਤੇ ਸ਼ਰਧਾ ਨਾਲ ਭਰਪੂਰ ਰਿਹਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰੈਟੀ ਜੈਨ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸਾਨੂੰ ਨਿਮਰਤਾ, ਸੇਵਾ ਅਤੇ ਪਿਆਰ ਦਾ ਮਾਰਗ ਦਿਖਾਇਆ ਹੈ। ਸਾਡਾ ਮਕਸਦ ਸਿਰਫ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਸੰਸਕਾਰ ਦੇਣਾ ਵੀ ਹੈ। ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦੱਸੇ ਹੋਏ ਰਾਹ ਤੇ ਚੱਲਣਾ ਚਾਹੀਦਾ ਹੈ। ਸਕੂਲ ਦੇ ਐਮਡੀ ਸ਼ਾਂਤੀ ਜੈਨ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਤਿਆਗ ਅਤੇ ਸੇਵਾ ਦੀ ਮਿਸਾਲ ਹੈ। ਉਨ੍ਹਾਂ ਨੇ ਜੋ ਅੰਮ੍ਰਿਤਸਰ ਵਸਾਇਆ, ਉਹ ਅੱਜ ਪੂਰੀ ਦੁਨੀਆ ਲਈ ਸ਼ਾਂਤੀ ਅਤੇ ਸਦਭਾਵਨਾ ਦਾ ਕੇਂਦਰ ਹੈ। ਅਸੀਂ ਆਪਣੇ ਬੱਚਿਆਂ ਵਿੱਚ ਉਹੀ ਸੇਵਾ ਭਾਵਨਾ ਪੈਦਾ ਕਰਨਾ ਚਾਹੁੰਦੇ ਹਾਂ। ਵਾਹਿਗੁਰੂ ਜੀ ਸਭ ਤੇ ਆਪਣੀ ਮਿਹਰ ਬਣਾਈ ਰੱਖਣ। ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਬੱਚਿਆਂ ਵਿੱਚ ਪ੍ਰਸ਼ਾਦ ਵੰਡਿਆ ਗਿਆ।