ਐੱਸਐੱਸਈ ਕੈਂਬਰਿਜ ਸਕੂਲ ’ਚ ਮਨਾਇਆ ਪ੍ਰਕਾਸ਼ ਪੁਰਬ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਵਿਖੇ ਸਥਿਤ ਸੇਂਟ ਸੋਲਜਰ ਇਲੀਟ (ਐੱਸਐੱਸਈ) ਕੈਂਬਰਿਜ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਗਤੀ ਭਾਵ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ 'ਤੇ ਸਕੂਲ
Publish Date: Mon, 23 Nov 2026 04:19 PM (IST)
Updated Date: Mon, 23 Nov 2026 04:22 PM (IST)
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਪਨਾਓ : ਡਾ. ਅਮਨਦੀਪ ਕੌਰ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਵਿਖੇ ਸਥਿਤ ਸੇਂਟ ਸੋਲਜਰ ਇਲੀਟ (ਐੱਸਐੱਸਈ) ਕੈਂਬਰਿਜ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਗਤੀ ਭਾਵ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਤੇ ਸਕੂਲ ਵਿੱਚ ਗੁਰਬਾਣੀ ਦਾ ਪਾਠ ਕੀਤਾ ਗਿਆ, ਸ਼ਬਦ ਗਾਇਨ ਰਾਹੀਂ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਪ੍ਰਸ਼ਾਦ ਵੰਡਿਆ ਗਿਆ। ਇਸ ਸਮਾਗਮ ਵਿਚ ਸੇਂਟ ਸੋਲਜ਼ਰ ਆਫ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾਇਰੈਕਟਰ ਡਾ. ਅਮਰਪ੍ਰੀਤ ਕੌਰ, ਡਾਇਰੈਕਟਰ ਡਾ. ਅਮਨਦੀਪ ਕੌਰ ਅਤੇ ਪ੍ਰਿੰਸੀਪਲ ਸੁਹਾਸਿਨੀ ਗੁਲਾਟੀ ਅਤੇ ਕੋਆਰਡੀਨੇਟਰ ਪ੍ਰਿਯੰਕਾ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨੂੰ ਆਪਸੀ ਪਿਆਰ, ਭਾਈਚਾਰਾ, ਸਮਾਨਤਾ, ਸੇਵਾ, ਸਹਿਯੋਗ ਅਤੇ ਮਨੁੱਖਤਾ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ ਗਿਆ। ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਤੇ ਡਾਇਰੈਕਟਰ ਡਾ. ਅਮਨਦੀਪ ਕੌਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਇਕ ਓਂਕਾਰ —ਭਾਵ ਇਕ ਪ੍ਰਮਾਤਮਾ ਅਤੇ ਸਾਰੀ ਮਨੁੱਖ ਜਾਤੀ ਦੇ ਇਕ ਹੋਣ ਦਾ ਸਦੀਵੀ ਸੰਦੇਸ਼ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੇ ਤਿੰਨ ਸੁਨਹਿਰੀ ਸਿਧਾਂਤ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਅੱਜ ਦੇ ਆਧੁਨਿਕ ਸਮਾਜ ਵਿਚ ਵੀ ਓਨੇ ਹੀ ਸਾਰਥਕ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਵੱਲੋਂ ਆਰੰਭੀ ਸ਼ਬਦ ਕੀਰਤਨ ਦੀ ਪਰੰਪਰਾ ਲੋਕਾਂ ਵਿਚ ਸ਼ਾਂਤੀ, ਆਪਸੀ ਸਾਂਝ ਅਤੇ ਅਧਿਆਤਮਿਕ ਜਾਗ੍ਰਿਤੀ ਪੈਦਾ ਕਰਨ ਦਾ ਇੱਕ ਵੱਡਾ ਮਾਧਿਅਮ ਹੈ। ਇਸ ਸਮਾਗਮ ਦਾ ਉਦੇਸ਼ ਬੱਚਿਆਂ ਵਿਚ ਅਧਿਆਤਮਿਕਤਾ, ਨੈਤਿਕ ਕਦਰਾਂ-ਕੀਮਤਾਂ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਸਮੁੱਚਾ ਪ੍ਰੋਗਰਾਮ ਭਗਤੀਮਈ, ਸ਼ਾਂਤੀਪੂਰਨ ਅਤੇ ਸ਼ਰਧਾਪੂਰਵਕ ਮਾਹੌਲ ਵਿੱਚ ਸੰਪੰਨ ਹੋਇਆ।