ਯਾਦਵਿੰਦਰਾ ਪਬਲਿਕ ਹਾਈ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਵਿੰਦਰਾ ਪਬਲਿਕ ਹਾਈ ਸਕੂਲ ਲਿੰਕ ਰੋਡ ਸੁਲਤਾਨਵਿੰਡ ਪਿੰਡ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ
Publish Date: Mon, 17 Nov 2025 04:23 PM (IST)
Updated Date: Mon, 17 Nov 2025 04:28 PM (IST)
ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਵਿੰਦਰਾ ਪਬਲਿਕ ਹਾਈ ਸਕੂਲ ਲਿੰਕ ਰੋਡ ਸੁਲਤਾਨਵਿੰਡ ਪਿੰਡ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਕੂਲ ਦੇ ਬੱਚਿਆਂ ਨੇ ਕੀਰਤਨ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਪ੍ਰਿੰਸੀਪਲ ਯਾਦਵਿੰਦਰ ਸਿੰਘ ਵੱਲੋਂ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਗੁਰੂ ਸਾਹਿਬ ਸਾਰਿਆਂ ਦੇ ਧਰਮਾਂ ਦੇ ਸਾਂਝੇ ਗੁਰੂ ਸਨ, ਉਨ੍ਹਾਂ ਸਾਨੂੰ ਸੱਚੇ ਮਾਰਗ ’ਤੇ ਚੱਲਣ ਅਤੇ ਬੋਲਣ ਦੀ ਰਾਹ ਦਿਖਾਈ। ਸਾਨੂੰ ਗੁਰੂਆਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਯਾਦਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂਆਂ ਦੇ ਦਿਨ ਦਿਹਾੜੇ ਸਾਂਝੇ ਤੌਰ ’ਤੇ ਮਨਾਉਣੇ ਚਾਹੀਦੇ ਹਨ ਇਸ ਨਾਲ ਬੱਚਿਆਂ ਤੇ ਨੌਜਵਾਨ ਪੀੜੀ ਨੂੰ ਗੁਰੂਆਂ ਦੇ ਇਤਿਹਾਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਨੌਜਵਾਨ ਪੀੜੀ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਸਕੇ। ਇਸ ਮੌਕੇ ਜਗਜੀਤ ਸਿੰਘ, ਜਗਜੀਤ ਸਿੰਘ, ਕੁਮਾਰ, ਸ਼ਰਨਜੀਤ ਕੌਰ ਸਮੂਹ ਸਟਾਫ ਹਾਜ਼ਰ ਸੀ।