ਭਾਜਪਾ ਨਸ਼ਾ ਮੁਕਤ ਪੰਜਾਬ ਯਾਤਰਾ ਲਈ ਪ੍ਰਤੀਕ ਕਪੂਰ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ
Publish Date: Sat, 19 Sep 2026 04:21 PM (IST)
Updated Date: Sat, 19 Sep 2026 04:23 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਤਹਿਤ 46 ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਯਾਤਰਾ-1 ਲਈ ਪੰਜਾਬ ਯੁਵਾ ਮੋਰਚਾ ਦੇ ਉਪ ਪ੍ਰਧਾਨ ਪ੍ਰਤੀਕ ਕਪੂਰ ਨੂੰ ਸੁਰੱਖਿਆ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਇਸਦੇ ਨਾਲ ਹੀ ਭਾਜਪਾ ਪੰਜਾਬ ਵੱਲੋਂ ਉਨ੍ਹਾਂ ਨੂੰ ਪੂਰੇ ਪੰਜਾਬ ਲਈ ਸੋਸ਼ਲ ਮੀਡੀਆ ਇਨਫਲੂਐਂਸਰ ਕੋ-ਕੋਆਰਡੀਨੇਟਰ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਪ੍ਰਤੀਕ ਕਪੂਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੂਰੀ ਆਸ ਹੈ ਕਿ ਪੰਜਾਬ ਦੇ ਲੋਕ ਇਸ ਮੁਹਿੰਮ ਦਾ ਸਮਰਥਨ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਰਾਜਨੀਤੀ ਬਾਰੇ ਆਪਣਾ ਫੈਸਲਾ ਵੋਟ ਦੇ ਜ਼ਰੀਏ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਮੁਹਿੰਮਾਂ ਨੂੰ ਪੰਜਾਬ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।